Thursday, March 28, 2024

ਸੋਨੀ ਨੇ ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ‘ਤੇ ਸ਼ਹੀਦ ਨੂੰ ਦਿੱਤੀ ਸ਼ਰਧਾਂਜਲੀ

ਕਿਹਾ, ਪੰਜਾਬ ਸਰਕਾਰ ਆਜਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ‘ਚ ਬਣਾਏਗੀ ਯਾਦਗਾਰ

ਅੰਮ੍ਰਿਤਸਰ, 31 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਸੰਘਰਸ਼ ਦੋਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਬਦੋਲਤ ਹੀ ਅਸ਼ੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸ਼ਹੀਦਾਂ ਵਲੋ ਦਿਖਾਏ ਗਏ ਰਸਤੇ ਤੇ ਚੱਲਦਿਆਂ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖੀਏ।
ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਸ਼ਹੀਦ ਊਧਮ ਸਿੰਘ ਫਾਊਡੇਸ਼ਨ ਵਲੋ ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਉਧਮ ਸਿੰਘ ਹਾਲ ਭਗਤਾਂ ਵਾਲਾ ਗੇਟ ਵਿਖੇ ਸ਼ਹੀਦ ਦੀ ਯਾਦ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੋਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਮਂੇ ਕੀਤਾ।
               ਸੋਨੀ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ।ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਅੱਜ ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੋਕੇ ਆਜ਼ਾਦੀ ਸੰਘਰਸ਼ ਦੋਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਹੈ।ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ।ਸੋਨੀ ਨੇ ਕਿਹਾ ਕਿ ਇਸ ਯਾਦਗਾਰ ਦੇ ਬਣਨ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਸ਼ਹੀਦਾਂ ਬਾਰੇ ਜਾਣਕਾਰੀ ਮਿਲੇ ਸਕੇਗੀ।
                 ਇਸ ਮੌਕੇ ਕੋਸਲਰ ਵਿਕਾਸ ਸੋਨੀ, ਪ੍ਰਧਾਨ ਦੀਪ ਸਿੰਘ ਕੰਬੋਜ਼, ਪਰਮਜੀਤ ਸਿੰਘ ਚੋਪੜਾ, ਤਾਰਾ ਸਿੰਘ, ਰਾਜ਼ੇਸ ਟੋਨੀ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …