Friday, April 19, 2024

ਚੀਫ਼ ਖ਼ਾਲਸਾ ਦੀਵਾਨ ਵਲੋਂ ਆਨਲਾਈਨ ਕੀਰਤਨ ਦਰਬਾਰ 2 ਅਗਸਤ ਨੂੰ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ ਦਾ ਹੋਵੇਗਾ ਆਯੋਜਨ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਮੌਕੇ 2 ਅਗਸਤ ਦਿਨ ਸੋਮਵਾਰ ਨੂੰ ਸ਼ਾਮ 5:45 ਤੋਂ 9:00 ਵਜੇ ਤੱਕ ਚੀਫ ਖਾਲਸਾ ਦੀਵਾਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਆਨਲਾਈਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।
                  ਮੀਟਿੰਗ ਨੂੰ ਸੰਬੋਧਨ ਕਰਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਦੀਵਾਨ ਵੱਲੋਂ ਸਿੱਖੀ ਦੇ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌੇਕੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਅੱਜ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰ ਦਿੱਤੀ ਗਈ ਹੈ।ਕੀਰਤਨ ਦਰਬਾਰ ਲਈ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ੇਸ਼ ਸੱਦਾ ਪੱਤਰ ਭੇਜਿਆ ਗਿਆ ਹੈ।
              ਦੀਵਾਨ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਨੇ ਦੱਸਿਆ ਕਿ ਭਾਈ ਸੁਰਿੰਦਰ ਸਿੰਘ ਜੋਧਪੁਰੀ, ਭਾਈ ਜਰਨੈਲ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬੀਬੀ ਪ੍ਰਭਜੋਤ ਕੌਰ, ਭਾਈ ਰਜਿੰਦਰ ਸਿੰਘ ਜਾਪ, ਸੈਟਰਲ ਖਾਲਸਾ ਯਤੀਮਖਾਨਾ ਸ਼ਾਮਲ ਹੋਣਗੇ।
              ਇਸ ਮੌਕੇ ਸੀ.ਕੇ.ਡੀ ਸਕੂਲਜ਼ ਚੇਅਰਮੈਨ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਡਾ: ਸਰਬਜੀਤ ਸਿੰਘ ਛੀਨਾ, ਜਸਪਾਲ ਸਿੰਘ ਢਿੱਲੋਂ, ਤਜਿੰਦਰ ਸਿੰਘ ਸਰਦਾਰ ਪਗੜੀ ਹਾਉਸ, ਸੁਖਜਿੰਦਰ ਸਿੰਘ ਪ੍ਰਿੰਸ, ਰਜਿੰਦਰ ਸਿੰਘ ਮਰਵਾਹਾ, ਗੁਰਭੇਜ ਸਿੰਘ, ਪ੍ਰੋ: ਵਰਿਆਮ ਸਿੰਘ, ਕੁਲਵਿੰਦਰ ਸਿੰਘ, ਡਾ: ਧਰਮਵੀਰ ਸਿੰਘ ਆਦਿ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …