ਸੰਗਰੂਰ, 10 ਅਗਸਤ (ਜਗਸੀਰ ਲੌਂਗੋਵਾਲ) – ਸਾਉਣ ਮਹੀਨੇ ’ਚ ਮਨਾਇਆ ਜਾਂਦਾ ਤੀਆਂ ਦਾ ਤਿਉਹਾਰ ਅੱਜ ਸੰਗਰੂਰ ਮਹਿਲਾ ਕਾਂਗਰਸ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਮਨਦੀਪ ਕੌਰ ਦੀ ਅਗਵਾਈ ਵਿੱਚ ਨਿੱਜੀ ਹੋਟਲ ‘ਚ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਬਲਜਿੰਦਰ ਕੌਰ ਚਾਹਲ ਪਤਨੀ ਰਾਜਿੰਦਰ ਸਿੰਘ ਰਾਜਾ ਚੇਅਰਮੈਨ ਜ਼ਿਲਾ ਪਲਾਨਿੰਗ ਬੋਰਡ ਸੰਗਰੂਰ ਸਨ।ਮੈਡਮ ਨਰੇਸ਼ ਸ਼ਰਮਾ ਸੂਬਾ ਸਕੱਤਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਦੀਆਂ ਮਹਿਲਾ ਆਗੂਆਂ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਤੋਰ ‘ਤੇ ਸ਼ਿਰਕਤ ਕੀਤੀ।ਮੁੱਖ ਮਹਿਮਾਨ ਨੇ ਮਹਿਲਾ ਕਾਂਗਰਸੀ ਆਗੂਆਂ ਨਾਲ ਮਿਲ ਕੇ ਗਿੱਧਾ ਪਾਇਆ।ਸਮੂਹ ਮਹਿਲਾ ਕਾਂਗਰਸ ਵਰਕਰਾਂ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਨਜ਼ਰ ਆਈਆਂ।ਮੈਡਮ ਚਾਹਲ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਮਹਿਲਾਵਾਂ ਦਾ ਵਿਸ਼ੇਸ਼ ਤਿਉਹਾਰ ਹੈ, ਜੋ ਸਾਨੂੰ ਆਪਣੇ ਪੁਰਾਤਨ ਵਿਰਸੇ ਦੀ ਯਾਦ ਦਿਵਾਉਂਦਾ ਹੈ ਤੇ ਰਿਸ਼ਤਿਆਂ ਦੀਆਂ ਤੰਦਾਂ ਨੂੰ ਹੋਰ ਪਕੇਰਾ ਕਰਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਸੰਤੋਸ਼ ਮਾਸੀ ਮੈਂਬਰ ਨਗਰ ਸੁਧਾਰ ਟਰੱਸਟ ਸੰਗਰੂਰ, ਮੋਨਿਕਾ ਗੋਇਲ, ਮਨਪ੍ਰੀਤ ਕੌਰ, ਸੀਮਾ ਰਾਣੀ ਤੋਂ ਇਲਾਵਾ ਹੋਰ ਵੀ ਮਹਿਲਾ ਕਾਂਗਰਸ ਦੀਆਂ ਆਗੂ ਵੱਡੀ ਗਿਣਤੀ ‘ਚ ਮੌਜ਼ੂਦ ਸਨ।
Check Also
ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ
ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …