Saturday, April 20, 2024

12 ਅਕਤੂਬਰ ਨੂੰ ਖੋਖਰ ਖੁਰਦ `ਚੇ ਲੱਗੇਗਾ ਇਕ ਦਿਨਾਂ ਕਿਸਾਨ ਮੇਲਾ

ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਇਕ ਦਿਨਾਂ ਕਿਸਾਨ ਮੇਲਾ ਮਿਤੀ 12 ਅਕਤੂਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਕੈਂਪਸ ਪਿੰਡ ਖੋਖਰ ਖੁਰਦ ਵਿਖੇ ਲਗਾਇਆ ਜਾ ਰਿਹਾ ਹੈ।
    ਇਸ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ.ਜੀ.ਪੀ.ਐਸ ਸੋਢੀ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰ ਕਿਸਾਨ ਵੀਰਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਸਫ਼ਲ ਕਾਸ਼ਤ ਲਈ ਸਿਫ਼ਾਰਸ਼ਾਂ ਬਾਰੇ ਦੱਸਣਗੇ ਅਤੇ ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕਰਨਗੇ।
    ਉਨ੍ਹਾਂ ਨਾਲ ਹੀ ਦੱਸਿਆ ਕਿ ਕਿਸਾਨ ਮੇਲੇ ਵਿਚ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਖੇਤੀਬਾੜੀ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਵੀ ਲਗਾਈਆਂ ਜਾਣਗੀਆਂ।ਇਸ ਮੌਕੇ ਹਾੜ੍ਹੀ ਦੀਆਂ ਫਸਲਾਂ ਦੇ ਬੀਜ ਅਤੇ ਸਬਜ਼ੀਆਂ ਦੇ ਬੀਜ਼ਾਂ ਦੀਆਂ ਕਿੱਟਾਂ ਤੋਂ ਇਲਾਵਾ ਧਾਤਾਂ ਦਾ ਚੂਰਾ ਵੀ ਉਪਲਬਧ ਕਰਵਾਇਆ ਜਾਵੇਗਾ।ਉਨ੍ਹਾਂ ਕਿਸਾਨ ਵੀਰਾਂ ਨੂੰ ਇਸ ਮੇਲੇ ਵਿਚ ਵੱਧ ਤੋ ਵੱਧ ਗਿਣਤੀ `ਚ ਸ਼ਾਮਲ ਹੋਣ ਦੀ ਅਪੀਲ ਕੀਤੀ।

   

 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply