Saturday, April 20, 2024

0172-2684000 ’ਤੇ ਹੋ ਸਕਦੀ ਹੈ ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲਣ ਵਾਲਿਆਂ ਦੀ ਸ਼ਿਕਾਇਤ

ਅੰਮ੍ਰਿਤਸਰ, 3 ਅਪਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ Shivdular Singh DCਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵਿਚ ਵੱਧ ਕੀਮਤ ਵਸੂਲ ਕੇ ਜ਼ਰੂਰੀ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਉਤੇ ਛਾਪਾ ਮਾਰਨ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਕੋਵਿਡ 19 ਕਾਰਨ ਬਣੇ ਹੋਏ ਹਾਲਾਤਾਂ ਵਿੱਚ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸੂਬੇ ਵਿੱਚ ਜਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ ਜਾਂ ਉਸ ਤੋਂ ਘੱਟ ਉਤੇ ਹੀ ਹੋਵੇ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਉਕਤ ਸਬਦਾਂ ਦਾ ਪ੍ਰਗਟਾਵਾ ਕਰਦੇ ਦੱਸਿਆ ਕਿ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਇਸ ਬਾਬਤ ਟੀਮਾਂ ਬਨਾਉਣ ਦੇ ਨਿਰੇਦਸ਼ ਦਿੱਤੇ ਗਏ ਹਨ।ਉਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਵੱਧ ਮੁੱਲ ਵਸੂਲਦਾ ਹੈ ਤਾਂ ਇਕ ਖਪਤਕਾਰ ਵਜੋਂ ਉਹ ਆਪਣੀ ਸ਼ਿਕਾਇਤ 0172-2684000 ਤੇ ਆਪਣੀ ਸ਼ਿਕਾਇਤ ਉਤੇ ਦਰਜ ਕਰਵਾ ਸਕਦੇ ਹਨ।

ਇਸੇ ਦੌਰਾਨ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵੀ ਸਰਕਾਰ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਜਿਲ੍ਹੇ ਭਰ ਵਿਚ ਛਾਪੇ ਮਾਰੀ ਕਰਨ ਦਾ ਹੁਕਮ ਦਿੱਤਾ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …