700 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ ਨੂੰ ਪਾਰਟੀ ਵਲੋਂ ਸਲਾਮ
ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਗੂੂਾਂ ਅਤੇ ਵਰਕਰਾਂ ਵਲੋਂ ਹਲਕਾ ਇੰਚਾਰਜ਼ ਅਤੇ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠਾਂ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ।ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਕਿਸਾਨਾਂ ਦੀ ਸਖ਼ਤ ਮਿਹਨਤ ਸਦਕਾ ਕੇਂਦਰ ਸਰਕਾਰ ਨੂੰ ਕਿਸਾਨਾਂ ਅੱਗੇ ਝੁੱਕਦਿਆਂ ਕਾਲੇ ਕਾਨੂੰਨ ਰੱਦ ਕਰਨੇ ਪਏ।ਉਨ੍ਹਾਂ ਕਿਹਾ ਕਿ ਜੇਕਰ ਇਹ ਕਾਲੇ ਕਾਨੂੰਨ ਲਾਗੂ ਹੋ ਜਾਂਦੇ ਤਾਂ ਦੇਸ਼ ਵਿੱਚ ਬਹੁਤ ਨੁਕਸਾਨ ਹੋਣਾ ਸੀ।ਲਗਾਤਾਰ ਚੱਲੇ ਇਕ ਸਾਲ ਦੇ ਕਿਸਾਨ ਅੰਦੋਲਨ ਵਿੱਚ 700 ਕਿਸਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਪਾਰਟੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ ਅਤੇ ਉਨ੍ਹਾਂ ਦੀ ਸ਼ਹੀਦੀ ਨੂੰ ਸਲਾਮ ਕਰਦੀ ਹੈ।
ਇਸ ਮੌਕੇ ਕੁਲਵੰਤ ਸਿੰਘ ਜੌਲੀਆਂ, ਰੁਪਿੰਦਰ ਸਿੰਘ ਰੰਧਾਵਾ (ਦੋਵੇਂ ਸਾਬਕਾ ਚੇਅਰਮੈਨ), ਜਥੇਦਾਰ ਹਰਦੇਵ ਸਿੰਘ ਕਾਲਾਝਾੜ, ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਦਿਹਾਤੀ, ਬਲਜੀਤ ਸਿੰਘ ਭਿੰਡਰਾਂ ਸਰਕਲ ਪ੍ਰਧਾਨ, ਜਗਤਾਰ ਸਿੰਘ ਬਹੁਜਨ ਸਮਾਜ ਪਾਰਟੀ, ਇਕਬਾਲਜੀਤ ਸਿੰਘ ਪੂਨੀਆਂ, ਬੀਬੀ ਪਰਮਜੀਤ ਕੌਰ ਵਿਰਕ, ਭਗਵੰਤ ਸਿੰਘ ਐਡਵੋਕੇਟ, ਚਿਤਵੰਤ ਸਿੰਘ ਹਨੀ ਮਾਨ, ਸਤਿਗੁਰ ਸਿੰਘ ਮਸਾਨੀ, ਤੇਜਿੰਦਰ ਸਿੰਘ ਸੰਘਰੇੜੀ, ਅਮਰੀਕ ਸਿੰਘ ਮੀਤ ਪ੍ਰਧਾਨ ਮੁਲਾਜ਼ਮ ਵਿੰਗ, ਕਰਨ ਸਿੰਘ ਜ਼ਿਲ੍ਹਾ ਪ੍ਰਧਾਨ ਐਸਓਆਈ, ਅਮਨ ਭਵਾਨੀਗੜ੍ਹ ਜ਼ੋਨ ਪ੍ਰਧਾਨ, ਨਿਰਮਲ ਸਿੰਘ ਭੜੋ ਸਾਬਕਾ ਐਸਜੀਪੀਸੀ ਮੈਂਬਰ, ਰਣਧੀਰ ਸਿੰਘ ਇੰਚਾਰਜ ਬਹੁਜਨ ਸਮਾਜ ਪਾਰਟੀ, ਸੁਖਜੀਤ ਸਿੰਘ ਫੱਗੂਵਾਲਾ ਇੰਚਾਰਜ ਯੂਥ ਵਿੰਗ ਬਹੁਜਨ ਸਮਾਜ ਪਾਰਟੀ, ਹਨੀ ਗਰੇਵਾਲ ਸਾਬਕਾ ਬਲਾਕ ਪ੍ਰਧਾਨ, ਅਮਨ ਵਿਰਕ ਕਲੌਦੀ, ਸਰਜੀਤ ਸਿੰਘ ਸਾਰੋਂ ਸਰਕਲ ਪ੍ਰਧਾਨ, ਅਮਰਜੀਤ ਸਿੰਘ ਸੇਖੋਂ, ਨਛੱਤਰ ਸਿੰਘ ਭਵਾਨੀਗੜ੍ਹ ਅਤੇ ਗੱਗੀ ਸੰਘਰੇੜੀ ਆਦਿ ਹਾਜ਼ਰ ਸਨ।