Sunday, May 25, 2025
Breaking News

ਖਾਲਸਾ ਕਾਲਜ ਇੰਜਨੀਅਰਿੰਗ ਵਿਖੇ ਮਨਾਇਆ ਅਰਦਾਸ ਦਿਵਸ

ਅਧਿਆਪਕ ਡਾ. ਅਮਿਤ ਮਹਾਜਨ ‘ਬੈਸਟ ਰਿਸਰਚ’ ਵਜੋਂ ਸਨਮਾਨਿਤ

ਅੰਮ੍ਰਿਤਸਰ, 21 ਦਸਬੰਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਦੇ ਇਮਤਿਹਾਨਾਂ ਅਤੇ ਹੋਣ ਜਾ ਰਹੇ ਨਵੇਂ ਅਕਾਦਮਿਕ ਸੈਸ਼ਨ ਦੀ ਆਰਭਿੰਤਾ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਉਨ੍ਹਾਂ ਤੋਂ ਅਸੀਸ ਅਤੇ ਭਰਪੂਰ ਬਖਸ਼ਿਸ਼ ਪ੍ਰਾਪਤ ਕਰਨ ਲਈ 7ਵਾਂ ਸਲਾਨਾ ਅਰਦਾਸ ਦਿਵਸ ਮਨਾਇਆ।ਕਾਲਜ ਫੈਕਲਟੀ, ਸਟਾਫ ਅਤੇ ਵਿਦਿਆਰਥੀਆ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ, ਜਿਸ ਉਪਰੰਤ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਰਸਭਿੰਨਾ ਕੀਰਤਨ ਸਰਵਣ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
                   ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਸੰਬੋਧਨ ਕਰਦਿਆ ਸਮਾਜ ਲਈ ਬਿਹਤਰ ਨਾਗਰਿਕ ਬਣਨ ਲਈ ਗੁਰੂ ਦੀਆਂ ਸਿੱਖਿਆਵਾਂ ਰਾਹੀਂ ਵਿਦਿਆਰਥੀਆ ’ਚ ਹਮਦਰਦੀ, ਅਡੋਲਤਾ, ਸੇਵਾ ਅਤੇ ਸੰਤੋਖ ਵਰਗੀਆਂ ਕਦਰਾਂ ਕੀਮਤਾਂ ਨੂੰ ਪੈਦਾ ਕਰਨ ’ਤੇ ਜ਼ੋਰ ਦਿੱਤਾ।ਉਨ੍ਹਾਂ ਅਰਦਾਸ ਦੀ ਮਹੱਤਤਾ ਅਤੇ ਪ੍ਰਮਾਤਮਾ ਦੀ ਸਰਬ-ਵਿਆਪਕਤਾ ਬਾਰੇ ਵੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕਿਹਾ ਕਿ ਧਰਮ ਮਨੁੱਖੀ ਜੀਵਨ ਨੂੰ ਬਿਹਤਰੀ ਵੱਲ ਤੋਰਦਾ ਹੈ।ਉਨ੍ਹਾਂ ਨੇ ਕੌਂਸਲ ਵਲੋਂ ਡਾ. ਅਮਿਤ ਮਹਾਜਨ (ਸਹਾਇਕ ਪ੍ਰੋਫੈਸਰ, ਮਕੈਨੀਕਲ ਇੰਜੀਨੀਅਰਿੰਗ) ਨੂੰ ਮਕੈਨੀਕਲ ਇੰਜੀਨੀਅਰਿੰਗ ਦੇ ਖੇਤਰ ’ਚ ਮਿਸਾਲੀ ਖੋਜ ਕਾਰਜ ’ਚ ਯੋਗਦਾਨ ਲਈ 1 ਲੱਖ ਰੁਪਏ ਦਾ ਚੈਕ, ਸਿਰੋਪਾਓ ਅਤੇ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
                    ਕਾਲਜ ਦੀ ਡਾਇਰੈਕਟਰ ਡਾ: ਮੰਜ਼ੂ ਬਾਲਾ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ’ਚ ਮੱਲ੍ਹਾਂ ਮਾਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਨੇ ਦਾਖਲਾ ਲੈਣ ਵਾਲਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
                   ਇਸ ਮੌਕੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ, ਡਾ: ਮਹਿੰਦਰ ਸੰਗੀਤਾ (ਡੀਨ ਅਕਾਦਮਿਕ), ਇੰਜ਼ ਬਿਕਰਮਜੀਤ ਸਿੰਘ (ਰਜਿਸਟਰਾਰ), ਇੰਜ਼. ਗੁਰਚਰਨ ਸਿੰਘ (ਡਿਪਟੀ ਡੀਨ ਵਿਦਿਆਰਥੀ ਭਲਾਈ), ਇੰਜ਼. ਕਰਨਬੀਰ ਸਿੰਘ (ਅਸਟੇਟ ਅਫਸਰ), ਡਾ. ਰੁਚੀ ਹਾਂਡਾ (ਐਚ.ਓ.ਡੀ ਅਪਲਾਈਡ ਸਾਇੰਸਜ਼), ਇੰਜ਼. ਜਸਪ੍ਰੀਤ ਸਿੰਘ, ਸੰਦੀਪ ਸਿੰਘ, ਸ੍ਰੀਮਤੀ ਚੰਨਪ੍ਰੀਤ ਕੌਰ, ਸ੍ਰੀਮਤੀ ਸੁਖਮਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …