Friday, March 29, 2024

ਸਾਇਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਬਲਜੀਤ ਕੌਰ ਨੂੰ ਸਰਕਾਰ ਵਲੋਂ ਇੱਕ ਲੱਖ ਦਾ ਚੈਕ ਭੇਟ    

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਬਲਜੀਤ ਕੌਰ ਵਲੋਂ ਸਾਈਕਲਿੰਗ ‘ਚੋਂ ਗੋਲਡ ਮੈਡਲ ਪ੍ਰਾਪਤ ਕਰਨ ‘ਤੇ ਪੰਜਾਬ ਸਰਕਾਰ ਵਲੋਂ ਇਕ ਲੱਖ ਰੁਪਏ ਦਾ ਚੈਕ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ ਅਨਮੋਲ ਸਿੰਘ ਧਾਲੀਵਾਲ, ਡੀ’ਪੀ’ਆਰ’ਓ ਅਮਨਦੀਪ ਸਿੰਘ ਪੰਜਾਬੀ ਤੋਂ ਇਲਾਵਾ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵਲੋਂ ਭੇਟ ਕੀਤਾ ਗਿਆ।ਸੀਨੀਅਰ ਮੈਂਬਰ ਸਿਆਸਤ ਸਿੰਘ ਗਿੱਲ, ਹਰਭਜਨ ਸਿੰਘ ਦੁੱਗਾਂ, ਪ੍ਰਿੰਸੀਪਲ ਡਾ. ਅਮਨਦੀਪ ਕੌਰ ਵਲੋਂ ਡਾ. ਸੁਖਜੀਤ ਸਿੰਘ ਘੁਮਾਣ, ਸਤਨਾਮ ਸਿੰਘ ਦਮਦਮੀ ਅਤੇ ਹੋਰ ਸ਼ਖਸੀਅਤਾਂ ਇਸ ਸਮੇਂ ਮੌਜ਼ੂਦ ਸਨ।ਵਿਧਾਇਕ ਅਮਨ ਅਰੋੜਾ ਅਤੇ ਡੀ.ਸੀ ਜੋਰਵਾਲ ਨੇ ਬਲਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਖੇਡਾਂ ਦੇ ਨਾਲ ਨਾਲ ਪੜ੍ਹਾਈ ਵਿੱਚ ਵੀ ਵੱਧ ਤੋਂ ਵੱਧ ਨੰਬਰ ਲਵੇ ਤਾਂ ਜੋ ਉਹ ਪੜ੍ਹ ਲਿਖ ਕੇ ਸਮਾਜ, ਸੰਸਥਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਸਕੇ।
               ਬਲਜੀਤ ਕੌਰ ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤੇ ਜਾਣ ‘ਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਨੇ ਉਸ ਨੁੰ ਮੁਬਾਰਕਾਂ ਦਿੱਤੀਆਂ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …