Friday, March 29, 2024

ਸਮਾਜ ਵਿਗਿਆਨ ਵਿਭਾਗ ਨੇ ਜਿੱਤੀ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ

ਅੰਮ੍ਰਿਤਸਰ, 7 ਮਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪ ਸਮਾਜ ਵਿਗਿਆਨ ਵਿਭਾਗ ਨੇ ਜਿੱਤ ਲਈ। ਇਨ੍ਹਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਕਾਨੂੰਨ ਵਿਭਾਗ ਨੇ ਪ੍ਰਾਪਤ ਕੀਤਾ ਜਦੋਂਕਿ ਤੀਜੇ ਸਥਾਨ ਸਥਾਨ `ਤੇ ਫਿਜ਼ਿਕਸ ਵਿਭਾਗ ਰਿਹਾ ਅਤੇ ਫੂਡ ਸਾਇੰਸ ਵਿਭਾਗ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
                  ਡਾ. ਅਮਨਦੀਪ ਸਿੰਘ ਟੀਚਰ ਇੰਚਾਰਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਐਂਡ ਨੋਡਲ ਅਫਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਫਿਟ ਇੰਡੀਆ ਪ੍ਰੋਗਰਾਮ ਆਫ ਇੰਡੀਆ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਸਪੋਰਟਸ ਵਲੋਂ ਫਿਟ ਇੰਡੀਆ ਪ੍ਰੋਗਰਾਮ (ਭਾਰਤ ਸਰਕਾਰ) ਦੇ ਤਹਿਤ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਅਤੇ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੁਆ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਅੰਤਰ-ਵਿਭਾਗੀ ਹਾਕੀ ਮੁਕਾਬਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੇ 170 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।
                    ਡਾ. ਰਾਜੇਸ਼ ਕੁਮਾਰ ਮੁੱਖੀ ਸਮਾਜ ਵਿਗਿਆਨ ਵਿਭਾਗ ਨੇ ਜੇਤੂਆਂ ਨੂੰ ਟਰਾਫ਼ੀਆਂ ਤਕਸੀਮ ਕੀਤੀਆਂ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …