Friday, March 29, 2024

ਐਸ.ਡੀ.ਐਮ ਵਲੋਂ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ, 10 ਜੁਲਾਈ ਤੱਕ ਚੱਲੇਗਾ ਮੇਲਾ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਥਾਨਕ ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਵਿਖੇ ਅੱਜ ਐਸ.ਡੀ.ਐਮ ਅੰਮ੍ਰਿਤਸਰ-2 ਹਰਪ੍ਰੀਤ ਸਿੰਘ ਵਲੋਂ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇੇ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਕੱਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਦੁਆਰਾ ਹੱਥਾਂ ਨਾਲ ਤਿਆਰ ਕੀਤੇ ਗਏ ਬਹੁਮੁੱਲੇ ਸਾਮਾਨ ਨੂੰ ਦੇਖਿਆ।
                 ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਰਾਫਟ ਬਾਜ਼ਾਰ 10 ਜੁਲਾਈ ਤੱਕ ਚੱਲੇਗਾ।ਜਿਸ ਵਿੱਚ ਦੇਸ਼ ਭਰ ਤੋਂ ਵੱਖ-ਵੱਖ ਹਸਤਕਲਾ ਨਾਲ ਸਬੰਧਤ ਕਾਰੀਗਰ ਆਪਣੇ ਸਾਮਾਨ ਦੀ ਪ੍ਰਦਰਸ਼ਨੀ ਲਗਾਉਣਗੇ।ਐਸ.ਡੀ.ਐਮ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਟੈਕਸਟਾਇਲ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਇਹ ਕਰਾਫ਼ਟ ਬਾਜ਼ਾਰ ਦੇਸ਼ ਦੇ ਵੱਖ-ਵੱਖ ਕਿੱਤਿਆਂ ਵਿੱਚ ਪ੍ਰਚਲਿਤ ਹਸਤਕਲਾਵਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ ਅਤੇ ਲੋਕ ਇਸ ਦੀ ਖਰੀਦਦਾਰੀ ਵੀ ਕਰ ਸਕਣਗੇ।ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਰੈਡ ਕਰਾਸ ਵਲੋਂ ਇਸ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁੰਮ-ਹੰਮਾ ਕੇ ਇਸ ਬਾਜਾਰ ਵਿਚ ਪਹੁੰਚਣ ਅਤੇ ਆਪਣੀ ਇੱਛਾ ਅਤੇ ਸ਼ੌਂਕ ਮੁਤਾਬਿਕ ਉਤਪਾਦਾਂ ਦੀ ਖਰੀਦਦਾਰੀ ਕਰਨ।
                  ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸੀਸਇੰਦਰ ਸਿੰਘ, ਸੈਕਟਰੀ ਰੈਡ ਕਰਾਸ ਤਜਿੰਦਰ ਰਾਜਾ ਆਦਿ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …