Saturday, April 20, 2024

ਪੇਂਡੂ ਬੇਰੁਜ਼ਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਲਈ ਸਿਖਲਾਈ ਕੋਰਸ 11 ਜੁਲਾਈ ਤੋਂ

ਪਠਾਨਕੋਟ, 4 ਜੁਲਾਈ ( ) – ਜਿਲਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਲਈ ਡੇਅਰੀ ਸਿਖਲਾਈ ਕੋਰਸ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲ੍ਹਾ ਪ੍ਰਬੰਧਕੀ ਕੰਪਲੈਕਸਵਿਖੇ ਮਿਤੀ 08/07/2022 ਤੱਕ ਫਾਰਮ ਜਮ੍ਹਾਂ ਕਰਵਾ ਸਕਦੇ ਹਨ।ਹਰਵਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਸਿਖਲਾਈ ਕਰਵਾਈ ਜਾਣੀ ਹੈ।ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ।ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਉਪਰੰਤ ਵਿਭਾਗ ਵਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2,5,10 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਫੀਸਦ ਅਨੁ. ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ।
              ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਅਧਾਰ ਕਾਰਡ ਲੈ ਕੇ ਮਿਤੀ 08/07/2022 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੋਨ ਨੰ: 0186-2345454 ਅਤੇ ਮੋਬਾਇਲ ਨੰ: 9876260243, 9888252112 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …