Tuesday, April 16, 2024

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਗਨਰੇਗਾ ਅਧੀਨ ਕਰਵਾਏ ਕੰਮਾਂ ਦਾ ਕੀਤਾ ਰੀਵਿਊ

ਪਠਾਨਕੋਟ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਜਿਲ੍ਹਾ ਪਠਾਨਕੋਟ ਅੰਦਰ ਮਗਨਰੇਗਾ ਅਧੀਨ ਕਰਵਾਏ ਗਏ ਕੰਮਾਂ ਦਾ ਰੀਵਿਊ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੀਤੀ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਨਿਧੀ ਮਹਿਤਾ ਜਿਲ੍ਹਾ ਕੋਆਰਡੀਨੇਟਰ ਮਗਨਰੇਗਾ ਅਤੇ ਹੋਰ ਸਬੰਧਤ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।
                    ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਜੋ ਵੀ ਵਿਕਾਸ ਕਾਰਜ਼ ਮਗਨਰੇਗਾ ਅਧੀਨ ਕਰਵਾਏ ਜਾ ਰਹੇ ਹਨ।ਉਨ੍ਹਾਂ ਕਾਰਜ਼ਾਂ ਵਿੱਚ ਜਿਨ੍ਹਾਂ ਲੋਕਾਂ ਦੇ ਮਗਨਰੇਗਾ ਕਾਰਡ ਬਣਾਏ ਗਏ ਹਨ, ਉਨ੍ਹਾਂ ਨੂੰ ਵੱਧ ਤੋਂ ਵੱਧ ਰੁਜਗਾਰ ਦਿੱਤਾ ਜਾਵੇ।ਉਨ੍ਹਾਂ ਬਲਾਕ ਪੰਚਾਇਤ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤਾਂ ਅੰਦਰ ਮਗਨਰੇਗਾ ਅਧੀਨ ਆਉਂਦੇ ਲੋਕਾਂ ਲਈ ਰੁਜਗਾਰ ਦੇ ਮੋਕੇ ਪੈਦਾ ਕੀਤੇ ਜਾਣ।
                  ਉਨ੍ਹਾਂ ਕਿਹਾ ਕਿ ਪਿੰਡਾਂ ਦੀ ਹਾਲਤ ਵਿੱਚ ਸੁਧਾਰ ਕਰਨ ਦੇ ਲਈ ਸਾਫ ਸਫਾਈ ਦਾ ਕੰਮ ਕਰਵਾਇਆ ਜਾਵੇ।ਛੱਪੜਾਂ ਦੀ ਸਾਫ ਸਫਾਈ ਕਰਵਾਈ ਜਾਵੇ।ਜਿਥੇ ਜਰੂਰਤ ਹੈ ਚੈਕ ਡੈਮ ਬਣਾਏ ਜਾਣ ਤਾਂ ਜੋ ਮਗਨਰੇਗਾ ਵਰਕਰਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾਵੇ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …