Thursday, April 25, 2024

ਸਕੂਲਾਂ ਵਿਚ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂੂਟੇ ਲਾਉਣ ਦੀ ਮੁਹਿੰਮ ਅੱਜ ਤੋਂ- ਡਾ. ਹੁੰਦਲ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ 15 ਜੁਲਾਈ ਨੂੰ 1.25 ਲੱਖ ਫਲਦਾਰ ਬੂਟੇ ਲਗਾਏ ਜਾ ਰਹੇ ਹਨ।ਡਾ. ਸੁਖਦੀਪ ਸਿੰਘ ਹੁੰਦਲ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਪਠਾਨਕੋਟ ਵਿਖੇ ਇਸ ਪ੍ਰੋਗਰਾਮ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਸਰਨਾ ਵਿਖੇ 10 ਫਲਦਾਰ ਬੂਟੇ ਲਗਾ ਕੇ ਕਰਨਗੇ।
               ਉਨਾਂ ਨੇ ਕਿਹਾ ਕਿ ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ ਅਤੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਇਸ ਮੁਹਿੰਮ ਤਹਿਤ 421 ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਏ ਜਾਣਗੇ, ਜੋ ਕਿ ਨਾ ਸਿਰਫ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਮਦਦ ਕਰਨਗੇ, ਸਗੋਂ ਭਵਿੱਖ ਵਿੱਚ ਬੱਚਿਆਂ ਨੂੰ ਖੁਰਾਕੀ ਤੱਤ ਮੁਹੱਈਆ ਕਰਵਾਉਣ ਵਿੱਚ ਵੀ ਸਹਾਈ ਹੋਣਗੇ।
               ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਨੇ ਦੱਸਿਆ ਕਿ ਸਾਰੇ ਪ੍ਰੋਗਰਾਮ ਦੀ ਵਿਉਂਤਬੰਦੀ ਵਿੱਚ ਜਿਲ੍ਹਾ ਸਿੱਖਿਆ ਅਫਸਰ ਜਸਵੰਤ ਸਿੰਘ, ਜਿਲ੍ਹਾ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਅਤੇ ਵਣ ਮੰਡਲ ਅਫਸਰ ਧਰਮਵੀਰ ਸਿੰਘ ਦਾ ਵਿਸ਼ੇਸ ਯੋਗਦਾਨ ਰਹੇਗਾ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …