Thursday, April 25, 2024

ਪਹਿਲੀ ਰਾਜ ਪੱਧਰੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ‘ਚ ਲਾਏ ਪੌਦੇ

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਰਾਜ ਪੱਧਰੀ ਪਹਿਲੀ ਫਲਦਾਰ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ, ਜਿਲਾ ਪ੍ਰਸਾਸ਼ਨ, ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਦੀ ਸ਼ਮੂਲੀਅਤ ਨਾਲ ਸਰਕਾਰੀ ਰਿਸੋਰਸ ਸੈਂਟਰ ਕਰਮਪੁਰਾ ਰਣਜੀਤ ਐਵੀਨਿਉ ਵਿਖੇ ਫਲਦਾਰ ਬੂਟੇ ਲਗਾਏ ਗਏ।ਐਸ.ਡੀ.ਐਮ ਅੰਮ੍ਰਿਤਸਰ-1 ਮਨਕੰਵਲ ਸਿੰਘ ਚਾਹਲ, ਡਿਪਟੀ ਡਾਇਰੈਕਟਰ ਬਾਗਬਾਨੀ ਤੇਜਿੰਦਰ ਸਿੰਘ, ਇੰਜ਼. ਦਲਜੀਤ ਸਿੰਘ ਕੋਹਲੀ ਜਲ ਸੰਭਾਲ ਮੁਖੀ ਹਰਿਆਵਲ ਪੰਜਾਬ ਤੇ ਮੈਂਬਰ ਜਿਲਾ ਸਿਟੀਜ਼ਨ ਵਾਤਾਵਰਣ ਕਮੇਟੀ ਅੰਮ੍ਰਿਤਸਰ, ਸਹਾਇਕ ਡਿਪਟੀ ਡਾਇਰੈਕਟਰ ਬਾਗਬਾਨੀ ਜਸਪਾਲ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਜੇਸ਼ ਸ਼ਰਮਾ, ਅੰਮ੍ਰਿਤਸਰ ਵਿਕਾਸ ਮੰਚ ਤੋਂ ਇੰਜ. ਮਨਜੀਤ ਸਿੰਘ ਸੈਣੀ ਅਤੇ ਹੋਰ ਪਤਵੰਤਿਆਂ ਨੇ ਫਲਦਾਰ ਬੂਟੇ ਲਗਾਏ।ਇਸੇ ਤਰਾਂ ਹਰਿਆਵਲ ਪੰਜਾਬ ਵਲੋਂ ਸ ਸ ਸਮਰਾਟ ਸਕੂਲ ਵੱਲਾ ਵਿਖੇ ਵੀ ਦੇ ਪ੍ਰਿੰਸੀਪਲ ਤੇ ਸਟਾਫ ਨਾਲ ਮਿਲ ਕੇ ਪੌਦੇ ਲਗਾਏ ਗਏ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …