Saturday, May 31, 2025
Breaking News

ਪਾਣੀ ਬਚਾਓ, ਖੇਤੀ ਬਚਾਓ ਮੁਹਿੰਮ ਸਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਸੂਬਾ ਕਮੇਟੀ ਮੀਟਿੰਗ

21 ਜੁਲਾਈ ਤੋਂ ਲੱਗਣ ਵਾਲੇ 5 ਰੋਜ਼ਾ ਪੱਕੇ ਮੋਰਚਿਆਂ ਦੀਆਂ ਤਿਆਰੀਆਂ ਜੋਰਾਂ ‘ਤੇ

ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ।ਸੂਬਾ ਹੈਡਕੁਆਰਟਰ ਦਫ਼ਤਰ ਵਿਖੇ ਕੀਤੀ ਗਈ ਮੀਟਿੰਗ ਵਿੱਚ 15 ਜਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਹੋਰ ਆਗੂ ਸ਼ਾਮਲ ਹੋਏ।ਮੀਡੀਆ ਨੂੰ ਜਾਰੀ ਬਿਆਨ ਅਨੁਸਾਰ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਣੀ ਬਚਾਓ, ਖੇਤੀ ਬਚਾਓ ਮੁਹਿੰਮ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਭਰ ਵਿੱਚ 21 ਤੋਂ 25 ਜੁਲਾਈ ਤਕ 5 ਰੋਜ਼ਾ ਪੱਕੇ ਧਰਨੇ ਲਾਉਣ ਦੀ ਕੜੀ ਤਹਿਤ ਜਥੇਬੰਦੀ ਵਲੋਂ ਪੰਜਾਬ ਵਿੱਚ 11 ਥਾਵਾਂ ‘ਤੇ ਪੱਕੇ ਮੋਰਚੇ ਲਗਾਏ ਜਾਣਗੇ।ਇਹ ਮੋਰਚੇ ਜਿਲ੍ਹਾ ਅੰਮ੍ਰਿਤਸਰ (ਪਿੰਡ ਵੱਲਾ), ਤਰਨਤਾਰਨ (ਸ਼ਰਾਬ ਫੈਕਟਰੀ ਲੋਹਕਾ ਅਤੇ ਹਰੀਕੇ ਹੈਡ ਵਰਕਸ), ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ (ਜਗਤਜੀਤ ਸ਼ਰਾਬ ਫੈਕਟਰੀ), ਜਲੰਧਰ, ਮੋਗਾ (ਨਹਿਰੀ ਦਫ਼ਤਰ), ਫਿਰੋਜ਼ਪੁਰ (ਨਹਿਰੀ ਐਸ.ਈ ਦਫ਼ਤਰ), ਫਾਜ਼ਿਲਕਾ (ਮਲੋਟ ਰੋਡ ‘ਤੇ ਨਹਿਰੀ ਪ੍ਰੋਜੈਕਟ ਅਤੇ ਮਾਨਸਾ ਨਹਿਰੀ ਦਫ਼ਤਰ ਅੱਗੇ ਲੱਗਣਗੇ।ਇਨ੍ਹਾਂ ਮੋਰਚਿਆਂ ਵਿੱਚ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ ਤੇ ਨੌਜਵਾਨ ਸ਼ਿਰਕਤ ਕਰਨਗੇ।
                       ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੁਦਰਤ ਪੱਖੀ ਖੇਤੀ ਮਾਡਲ ਲਿਆ ਕੇ ਰਸਾਇਣਿਕ ਖੇਤੀ ਮਾਡਲ ਰੱਦ ਕੀਤਾ ਜਾਵੇ, ਕਿਸਾਨਾਂ ਨੂੰ ਝੋਨੇ ਦੇ ਗੇੜ ਵਿਚੋਂ ਬਾਹਰ ਕੱਢਣ ਲਈ ਪੰਜਾਬ ਵਿੱਚ ਬੀਜ਼ੀਆਂ ਜਾਂਦੀਆਂ ਸਾਰੀਆਂ ਫ਼ਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ, ਪੰਜਾਬ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਪਾਣੀਆਂ ਸਬੰਧੀ ਲੱਗ ਰਹੇ ਸਾਰੇ ਪ੍ਰੋਜੈਕਟ ਰੱਦ ਕੀਤੇ ਜਾਣ, ਪੇਂਡੂ ਜਲ ਸਪਲਾਈ ਦਾ ਪਹਿਲਾਂ ਵਾਲਾ ਢਾਂਚਾ ਮੁੜ ਬਹਾਲ ਕੀਤਾ ਜਾਵੇ, ਵੱਧ ਤੋਂ ਵੱਧ ਰਕਬਾ ਨਹਿਰੀ ਪਾਣੀ ਹੇਠ ਕੀਤਾ ਜਾਵੇ।ਬਰਸਾਤੀ ਪਾਣੀ ਨੂੰ ਸਟੋਰ ਕਰਕੇ ਧਰਤੀ ਹੇਠ ਭੇਜਿਆ ਜਾਵੇ।ਦੂਜੇ ਰਾਜਾਂ ਨਾਲ ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ ਕਾਨੂੰਨ ਅਨੁਸਾਰ ਵਿਗਿਆਨਕ ਢੰਗ ਨਾਲ ਕੀਤੀ ਜਾਵੇ।
                     ਇਸ ਮੌਕੇ ਸਬਾ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਰਾਣਾ ਰਣਬੀਰ ਸਿੰਘ ਫਿਰੋਜ਼ਪੁਰ, ਰਣਜੀਤ ਸਿੰਘ ਕਲੇਰਬਾਲਾ, ਲਖਵਿੰਦਰ ਸਿੰਘ ਅੰਮ੍ਰਿਤਸਰ, ਸਤਨਾਮ ਸਿੰਘ ਤਰਨਤਾਰਨ, ਗੁਰਪ੍ਰੀਤ ਸਿੰਘ ਗੁਰਦਾਸਪੁਰ,ਜਗਦੀਸ਼ ਸਿੰਘ ਫਾਜ਼ਿਲਕਾ, ਸਰਵਣ ਸਿੰਘ ਕਪੂਰਥਲਾ, ਗੁਰਦੇਵ ਸਿੰਘ ਮੋਗਾ, ਪਰਮਜੀਤ ਸਿੰਘ ਹੁਸ਼ਿਆਰਪੁਰ, ਸਲਵਿੰਦਰ ਸਿੰਘ ਜਲੰਧਰ ਤੇ ਹੋਰ ਆਗੂ ਮੌਜ਼ੂਦ ਸਨ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …