Saturday, April 20, 2024

ਸ਼ਾਨਦਾਰ ਰਿਹਾ ਡੀ.ਏ.ਵੀ ਪਬਲਿਕ ਸਕੂਲ ਬਾਰ੍ਹਵੀਂ ਜਮਾਤ ਦਾ ਨਤੀਜਾ

ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਅਪ੍ਰੈਲ 2022 ‘ਚ ਆਯੋਜਿਤ ਕੀਤੀ ਗਈ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ।
                  ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਦੁੱਸਆ ਹੈ ਕਿ ਇਹਨਾਂ ਨਤੀਜ਼ਿਆਂ ਵਿੱਚ ਬਾਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ‘ਚ ਗੌਰਾਂਗ ਅਰੋੜਾ ਨੇ 99.02% ਨੰਬਰ ਲੈ ਕੇ ਸਕੂਲ ਵਿੱਚੋਂ ਟਾਪ ਕੀਤਾ ਹੈ।ਆਰਟਸ ਗਰੁੱਪ ਦੀ ਤਨਵੀਰ ਕੌਰ ਵੱਲੋਂ 98.80% ਨੰਬਰ ਲੈ ਕੇ ਦੂਜਾ ਤੇ ਪ੍ਰਭਨੂਰ ਕੋਰ ਨੇ ਆਰਟਸ ਵਿੱਚੋਂ ਹੀ 98.40% ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।134 ਵਿਦਿਆਰਥੀਆਂ ਵੱਲੋਂ 90% ਤੋਂ ਉਪੱਰ ਅੰਕ ਪ੍ਰਾਪਤ ਕੀਤੇ ਗਏ ਹਨ।
                   ਇਸ ਖਾਸ ਮੌਕੇ `ਤੇ ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਬਹੁਤ ਸਾਰੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ ਹਨ।
               ਡਾ. ਜੇ.ਪੀ ਸ਼਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਵੱਲੋਂ ਵਿਦਿਆਰਥੀਆਂ ਦੇ ਇਸ ਨਤੀਜੇ ‘ਤੇ ਆਪਣੀ ਖੁਸ਼਼ੀ ਦਾ ਇਜ਼ਹਾਰ ਜੀਤਾ ਹੈ।ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਇਹਨਾਂ ਨਤੀਜਿਆਂ ਲਈ ਵਧਾਈ ਭੇਜੀ ਅਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਵੀ ਅਧਿਆਪਕਾਂ ਦੁਆਰਾ ਕਰਵਾਈ ਗਈ ਮਿਹਨਤ ਤੇ ਵਿਦਿਆਰਥੀਆਂ ਵਲੋਂ ਪੇਸ਼ ਨਤੀਜਿਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
                     ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵੀ ਬਾਰ੍ਹਵੀਂ ਜਮਾਤ ਦੇ ਮਾਣਮੱਤੇ ਨਤੀਜ਼ੇ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਡੀ.ਏ.ਵੀ.ਸੀ.ਐਮ.ਸੀ ਦਾ ਵੀ ਧੰਨਵਾਦ ਕੀਤਾ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …