Thursday, March 28, 2024

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਦੀਆਂ ਪੁਲਾਂਘਾਂ ਪੁੱਟ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦਾ ਸੀ.ਬੀ.ਐਸ.ਈ ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ।ਸਕੂਲ ਪੱਧਰ ’ਤੇ 10ਵੀਂ ਜਮਾਤ ਦੇ ਹਿੰਮਤ ਸਿੰਘ ਨੇ 94% ਅੰਕ, ਮਿਹਰਬੀਰ ਸਿੰਘ ਨੇ 92.4% ਅਤੇ ਲਵਿਸ਼ ਸ਼ਰਮਾ ਨੇ 90.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ।
                ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਸਕੂਲ ਦੇ 36 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।ਉਨ੍ਹਾਂ ਕਿਹਾ ਕਿ 4 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 2 ਵਿਦਿਆਰਥੀ 80% ਤੋਂ ਵੱਧ, 5 ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ।
                 ਪ੍ਰਿੰਸੀਪਲ ਗਿੱਲ ਨੇ ਕਿਹਾ ਕਿ ਸਕੂਲ ਦਾ 12ਵੀਂ ਦਾ ਨਤੀਜਾ ਵੀ 100 ਫ਼ੀਸਦੀ ਰਿਹਾ।ਉਨ੍ਹਾਂ ਕਿਹਾ ਕਿ ਸਕੂਲ ਦੇ 50 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਕਾਮਰਸ ਦੀ ਵਿਦਿਆਰਥਣ ਪ੍ਰਭਲੀਨ ਮਦਾਨ ਨੇ 95% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਨਾਨ-ਮੈਡੀਕਲ ਦੇ ਵਿਦਿਆਰਥੀ ਜੁਗਰਾਜ ਸਿੰਘ ਨੇ 92.4% ਨਾਲ ਦੂਸਰਾ ਅਤੇ ਕਾਮਰਸ ਦੇ ਵਿਦਿਆਰਥੀ ਸੁਮਿਤਪਾਲ ਸਿੰਘ ਨੇ 91.2% ਅਤੇ ਵਿਦਿਆਰਥਣ ਸੁਖਦੀਪ ਕੌਰ ਨੇ 90.2% ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਤੋਂ ਇਲਾਵਾ ਹੋਰਨਾਂ ’ਚ 4 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 11 ਵਿਦਿਆਰਥੀ 80% ਤੋਂ ਵੱਧ, 16 ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ।
             ਉਨ੍ਹਾਂ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀ ਨੂੰ ਆਪਣੇ ਉਜਲੇ ਭਵਿੱਖ ਵੱਲ ਕਦਮ ਵਧਾਉਣ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …