Friday, December 9, 2022

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਹਾਂਉਤਸਵ ਮਨਾਇਆ ਗਿਆ

ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਬਰਸਾਤ ਦੇ ਮੌਸਮ ਦੇ ਚੱਲਦੇ ਹੋਏ ਵਾਤਾਵਰਣ ਸਾਂਭ ਸੰਭਾਲ ਲੜੀ ਦੇ ਤਹਿਤ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਪੌਦਾ ਲਗਾਉਣ ਦੀ ਸ਼ੁਰੂਆਤ ਕਰਦਿਆਂ ਐਨ.ਐਸ.ਐਸ ਵਲੰਟੀਅਰਾਂ ਅਤੇ ਸਟਾਫ਼ ਨੂੰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।
                  ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨਾਲ ਰੁੱਖਾਂ ਦੀ ਘਟ ਰਹੀ ਗਿਣਤੀ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥੀ ਨੂੰ ਭਵਿੱਖ ’ਚ ਰੁੱਖਾਂ ਦੇ ਬਿਨ੍ਹਾਂ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਇਸ ਲੜੀ ਤਹਿਤ ਐਨ.ਐਸ.ਐਸ ਵਲੰਟੀਅਰਾਂ ਵਲੋਂ ਛਾਂ, ਡੈਕੋਰਟਿਵ ਅਤੇ ਫਲਦਾਰ ਬੂਟੇ ਲਗਾਏ ਗਏ।ਇਸ ਵਣ ਮਹਾਂਉਤਸਵ ’ਚ ਐਨ.ਐਸ.ਐਸ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਕਾਲਜ਼ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕੀਤਾ।

Check Also

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਖਿਡਾਰਨਾਂ ਨੇ ਫੁੱਟਬਾਲ, ਸੌਫ਼ਟਬਾਲ, …