Tuesday, April 16, 2024

ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਏ.ਡੀ.ਸੀ (ਜ) ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਵਲੋਂ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਰੀਵਿਓ ਮੀਟਿੰਗ ਕੀਤੀ ਗਈ।ਅਰਵਿੰਦਰ ਪਾਲ ਸਿੰਘ ਡੀ.ਆਰ.ਓ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਨਗਰ ਨਿਗਮ ਤੋਂ ਸਤੀਸ਼ ਸੈਣੀ ਅਤੇ ਸਬੰਧਤ ਵਿਭਾਗੀ ਅਧਿਕਾਰੀ ਹਾਜ਼ਰ ਸਨ।
              ਅੰਕੁਰਜੀਤ ਸਿੰਘ ਨੇ ਕਿਹਾ ਕਿ ਅਜਕਲ ਮੀਂਹ ਦੇ ਮੋਸਮ ‘ਚ ਪਠਾਨਕੋਟ ਦੇ ਕੱਝ ਖੇਤਰ ਦਰਿਆਵਾਂ ਦੇ ਕਿਨਾਰੇ ‘ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਸਬੰਧਤ ਅਧਿਕਾਰੀ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਨਾਲ ਤਿਆਰ ਰਹਿਣ।ਉਨ੍ਹਾਂ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਜਿਲ੍ਹੇ ‘ਚ ਕਿਸ਼ਤੀਆਂ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਤਿਆਰ ਕਰਕੇ ਰੱਖੀਆਂ ਜਾਣ, ਤਾਂ ਜੋ ਲੋੜ ਪੈਣ ‘ਤੇ ਇਹਨਾਂ ਨੂੰ ਇਸਤੇਮਾਲ ‘ਚ ਲਿਆਂਦਾ ਕਾ ਸਕੇ।ਉਨ੍ਹਾਂ ਕਿਹਾ ਕਿ ਉੱਜ ਦਰਿਆ ਦੇ ਨੇੜਲੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਣ ਵਾਲੇ ਪਿੰਡਾਂ ਸਬੰਧੀ ਤਿਆਰੀ ਰੱਖੀ ਜਾਵੇ।
              ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ‘ਚ ਸਕੂਲਾਂ ਵਿੱਚ ਕੈਂਪ ਬਣਾਉਣ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਇੱਕ ਵਾਰ ਫਿਰ ਤੋਂ ਜਾਇਜ਼ਾ ਲਿਆ ਜਾਵੇ ਅਤੇ ਸੰਭਾਵਿਤ ਕੈਂਪਾਂ ‘ਚ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਜਾਂਚ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ ਅਤੇ ਅਧਿਕਾਰੀਆਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਹੈ।ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਲੋੜ ਪੈਣ ‘ਤੇ ਲੋੜੀਂਦੀਆਂ ਵਾਲੀਆਂ ਦਵਾਈਆਂ ਦਾ ਪਹਿਲਾਂ ਤੋਂ ਪ੍ਰਬੰਧ ਕਰਕੇ ਰੱਖਿਆ ਜਾਵੇ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …