Thursday, March 28, 2024

ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਦੇ ਪ੍ਰੋਜੈਕਟ ਦੇ ਨਾਂ ’ਤੇ ਕੀਤਾ ਇਤਰਾਜ਼

ਟੋਭਿਆਂ ਦਾ ਨਾਂ ਅੰਮ੍ਰਿਤ ਸਰੋਵਰ ਰੱਖਣਾ ਸਿੱਖ ਇਤਿਹਾਸ ਤੇ ਰਵਾਇਤਾਂ ਦੀ ਤੌਹੀਨ- ਐਡਵੋਕੇਟ ਧਾਮੀ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ‘ਚ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰੋਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਨਾਂ ਅੰਮ੍ਰਿਤ ਸਰੋਵਰ ਸਿੱਖ ਇਤਿਹਾਸ ’ਤੇ ਰਵਾਇਤਾਂ ਨਾਲ ਮੇਲ ਖਾਂਦਾ ਹੈ।ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਪੇਂਡੂ ਵਿਕਾਸ ਮੰਤਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖ ਕੇ ਪ੍ਰੋਜੈਕਟ ਦਾ ਨਾਂ ਤੁਰੰਤ ਬਦਲਣ ਲਈ ਕਿਹਾ ਹੈ।
              ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਭਾਰਤ ਸਰਕਾਰ ਦਾ ਬਰਸਾਤੀ ਪਾਣੀ ਸੰਭਾਲਣ ਲਈ ਉਦਮ ਤਾਂ ਚੰਗਾ ਹੈ, ਪਰ ਇਸ ਦਾ ਨਾਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਦਾ ਹੈ।ਪਿੰਡਾਂ ‘ਚ ਮੀਂਹ ਦਾ ਪਾਣੀ ਇਕੱਠਾ ਕਰਨ ਲਈ ਬਣਾਏ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਦਾ ਨਾਂ ਦੇਣਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਤਿਹਾਸ ਅਨੁਸਾਰ ਸ੍ਰੀ ਅੰਮ੍ਰਿਤਸਰ ਵਿਖੇ ਗੁਰੂ ਸਾਹਿਬਾਨ ਵੱਲੋਂ ਪੰਜ ਸਰੋਵਰ ਤਿਆਰ ਕਰਵਾਏ ਗਏ ਸਨ, ਜਿਨ੍ਹਾਂ ਵਿਚ ਅੰਮ੍ਰਿਤਸਰ (ਭਾਵ ਅੰਮ੍ਰਿਤ ਸਰੋਵਰ) ਵੀ ਇੱਕ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਅੰਮ੍ਰਿਤਸਰ (ਅੰਮ੍ਰਿਤ ਸਰੋਵਰ) ਵਿਖੇ ਰਜ਼ਾਨਾਂ ਲੱਖਾਂ ਸੰਗਤਾਂ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਉਂਦੀਆਂ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਦਾ ਨਾਂ ਤੁਰੰਤ ਬਦਲਿਆ ਜਾਵੇ ਤਾਂ ਜੋ ਸਿੱਖ ਇਤਿਹਾਸ ਅੰਦਰ ਅੰਮ੍ਰਿਤ ਸਰੋਵਰ ਦੀ ਇਤਿਹਾਸਕ ਮਹੱਤਤਾ ਨੂੰ ਸੱਟ ਨਾ ਵੱਜੇ

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਪੋਰਟਸ ਡੇਅ 2024’ ਕਰਵਾਇਆ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 …