Friday, April 26, 2024

ਹੁਣ ਹਰੇਕ ਨਵੇਂ ਵੋਟਰ ਦੇ ਪਤੇ ‘ਤੇ ਸਪੀਡ ਪੋਸਟ ਰਾਹੀਂ ਪਹੁੰਚੇਗਾ ਵੋਟਰ ਕਾਰਡ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਯੋਗਤਾ 01-01-2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਆਗਾਮੀ ਵਿਸ਼ੇਸ਼ ਸਮਰੀ ਰਵੀਜ਼ਨ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਅਤੇ ਵੋਟਰ ਕਾਰਡ ਦਾ ਆਧਾਰ ਕਾਰ ਨਾਲ ਲਿੰਕ ਸਬੰਧੀ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਬਾਰੇ ਜ਼ਿਲ੍ਹੇ ਦੀਆਂ ਸਮੁੱਚੀਆਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਤੇ ਪ੍ਰਧਾਨਾਂ/ਸਕੱਤਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਆਯੋਜਿਤ ਕੀਤੀ ਗਈ।ਜਿਸ ਵਿੱਚ ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜਰ ਸਨ।
                ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਹਰਬੀਰ ਸਿੰਘ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਲੋਕ ਪ੍ਰਤੀਨਿਧਤਾ ਐਕਟ 1950 ਦੋ ਸੈਕਸ਼ਨ 23 ਵਿੱਚ ਸੋਧ ਕੀਤੀ ਗਈ ਹੈ।ਜਿਸ ਅਨੁਸਾਰ ਸੈਕਸ਼ਨ 23 ਦੇ ਸਬ-ਸੈਕਸ਼ਨ 05 ਅਨੁਸਾਰ ਹਰੇਕ ਅਜਿਹਾ ਵਿਅਕਤੀ ਜਿਸ ਦਾ ਨਾਮ ਵੋਟਰ ਸੁਚੀ ਵਿੱਚ ਦਰਜ਼ ਹੈ, ਉਹ ਆਪਣਾ ਆਧਾਰ ਨੰਬਰ ਦੀ ਸੂਚਨਾ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਨੂੰ ਫਾਰਮ ਨੰ. 6-ਬੀ ਵਿੱਚ ਦੇਣਗੇ।ਇਹ ਕੰਮ 1 ਅਗਸਤ 2022 ਤੋਂ ਸ਼ੁਰੂ ਹੈ।ਜਿਲਾ ਚੋਣ ਅਫ਼ਸਰਾਂ/ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਜਾਂ ਬੀ.ਐਲ.ਓ ਪਾਸ ਵੀ ਇਹ ਫਾਰਮ ਨੰ. 6-ਬੀ ਮੋਜ਼ੂਦ ਹੈ। ਇਸ ਉਦੇਸ਼ ਲਈ ਬੀ.ਐਲ.ਓ ਨੂੰ ਸਮੁੱਚੇ ਵੋਟਰਾਂ ਦੇ ਆਧਾਰ ਨੰਬਰ ਦੇ ਵੇਰਵੇ ਇਕੱਤਰ ਕਰਨ ਹਿੱਤ ਘਰ-ਘਰ ਵੀ ਭੇਜਿਆ ਜਾਵੇਗਾ ਅਤੇ ਕਲੱਸਟਰ ਪੱਧਰ ‘ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।ਜਿਲ੍ਹਾ ਚੋਣ ਅਫ਼ਸਰਾਂ ਵਲੋਂ ਅਧਿਕਾਰਤ ਕੀਤੇ ਗਏ ਵੋਟਰ ਫੈਸਿਲਟੇਸ਼ਨ ਸੈਂਟਰਾਂ, ਈ-ਸੇਵਾ ਕੇਂਦਰਾਂ ਅਤੇ ਸਿਟੀਜ਼ਨ ਸਰਵਿਸ ਸੈਂਟਰਾਂ ‘ਤੇ ਵੀ ਫਾਰਮ ਨੰ. 6-ਬੀ ਪ੍ਰਾਪਤ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਪਾਸ ਆਧਾਰ ਨੰਬਰ ਨਹੀਂ ਹੈ ਜਾਂ ਉਹ ਆਪਣਾ ਆਧਾਰ ਨੰਬਰ ਦੇਣ ਦੇ ਸਮਰੱਥ ਨਹੀਂ ਹੈ ਤਾਂ ਉਹ ਇਸ ਦੇ ਵਿਕਲਪ ਵਿੱਚ ਫਾਰਮ ਨੰ. 6-ਬੀ ਵਿੱਚ ਦਰਜ਼ 11 ਦਸਤਾਵੇਜਾਂ ਵਿੱਚੋਂ ਕਿਸੇ ਇੱਕ ਦਸਤਾਵੇਜ ਦੀ ਕਾਪੀ ਜਮਾਂ ਕਰਵਾ ਸਕਦਾ ਹੈ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …