Thursday, April 25, 2024

ਮੋਰਚਾ ਗੁਰੂ ਕਾ ਬਾਗ ਸ਼ਤਾਬਦੀ ਸਮਾਗਮਾਂ ਦੇ ਦੂਜੇ ਦਿਨ ਕੀਰਤਨ ਦਰਬਾਰ ਆਯੋਜਿਤ

ਪੰਥਕ ਰਵਾਇਤਾਂ ਅਨੁਸਾਰ ਅੱਜ ਹੋਵੇਗਾ ਸ਼ਤਾਬਦੀ ਦਾ ਮੁੱਖ ਸਮਾਗਮ

ਅੰਮ੍ਰਿਤਸਰ, 7 ਅਗਸਤ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਸੰਨ 1922 ਵਿੱਚ ਪੰਜਵੇਂ ਅਤੇ ਨੌਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਘੁੱਕੇਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਲੱਗੇ ਗੁਰੂ ਕਾ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਸਬੰਧੀ ਬੀਤੇ ਕੱਲ੍ਹ ਤੋਂ ਆਰੰਭ ਹੋਏ ਸਮਾਗਮ ਅੱਜ ਦੂਜੇ ਵੀ ਜਾਰੀ ਰਹੇ। ਸ਼ਤਾਬਦੀ ਦਾ ਮੁੱਖ ਸਮਾਗਮ ਭਲਕੇ 8 ਅਗਸਤ ਨੂੰ ਪੰਥਕ ਜਾਹੋ ਜਲਾਲ ਨਾਲ ਕੀਤਾ ਜਾਣਾ ਹੈ।
                    ਅੱਜ ਦੂਸਰੇ ਦਿਨ ਦੇ ਸਮਾਗਮਾਂ ਤਹਿਤ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ਼ਾਮ ਸਮੇਂ ਵਿਸ਼ਾਲ ਕੀਰਤਨ ਦਰਬਾਰ ਹੋਇਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ, ਭਾਈ ਕਾਰਜ ਸਿੰਘ, ਭਾਈ ਸ਼ੌਕੀਨ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਨਾਲ ਜੋੜਿਆ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਗੁਰੂ ਕਾ ਮੋਰਚਾ ਅਤੇ ਸਿੱਖ ਇਤਿਹਾਸ ਸੰਘਰਸ਼ੀ ਯੋਧਿਆਂ ਦੀ ਸਿੱਖ ਕੌਮ ਨੂੰ ਲਾਸਾਨੀ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ।ਗਿਆਨੀ ਹਰਪਾਲ ਸਿੰਘ ਨੇ ਗੁਰੂ ਕਾ ਬਾਗ ਮੋਰਚੇ ਵਿਚ ਸ਼ਿਦਤ ਨਾਲ ਹਿੱਸਾ ਲੈਣ ਵਾਲੇ ਸਿੱਖਾਂ ਨੂੰ ਕੌਮ ਦੇ ਜੁਝਾਰੂ ਯੋਧੇ ਦੱਸਿਆ।ਉਨ੍ਹਾਂ ਸਿੱਖ ਨੌਜੁਆਨੀ ਨੂੰ ਸਿੱਖ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿਚ ਕਮਾਉਣ ਲਈ ਵੀ ਪ੍ਰੇਰਿਆ।ਇਸ ਤੋਂ ਪਹਿਲਾਂ ਸਵੇਰ ਤੋਂ ਸਜੇ ਦੀਵਾਨਾਂ ਵਿਚ ਸਿੱਖ ਕੌਮ ਦੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਕੇ ਬਾਗ ਦੇ ਮੋਰਚੇ ਦੇ ਇਤਿਹਾਸ ਨਾਲ ਜੋੜਿਆ ਅਤੇ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਵੀ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ।
                 ਇਸੇ ਦੌਰਾਨ ਹੋਏ ਅੰਮ੍ਰਿਤ ਸੰਚਾਰ ਵਿਚ 295 ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤਪਾਨ ਕੀਤਾ, ਜਿਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਨੂੰ ਰੰਗ ਬਰੰਗੀਆਂ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ।
                       ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਮੈਂਬਰ ਬੀਬੀ ਸਵਰਨ ਕੌਰ ਤੇੜਾ, ਕੁਲਦੀਪ ਸਿੰਘ ਤੇੜਾ, ਸਿੱਖ ਇਤਿਹਾਸ ਰਿਸਰਚ ਬੋਰਡ ਦੇ ਮੈਂਬਰ ਹਰਵਿੰਦਰ ਸਿੰਘ ਖਾਲਸਾ, ਕੈਬਨਿਕ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸੰਗਤਾਂ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …