Friday, March 29, 2024

ਗੁਰੂ ਕਾ ਬਾਗ ਮੋਰਚੇ ਦੀ ਸ਼ਤਾਬਦੀ ਸਮਾਗਮ ਮੌਕੇ ਪੰਥ ਵਿਰੋਧੀ ਸ਼ਕਤੀਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ

ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸਿੱਖ ਇਤਿਹਾਸ ਤੋਂ ਸੇਧ ਲੈਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – 100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਸ ਸ਼ਤਾਬਦੀ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈਣ ਅਤੇ ਇਕਜੁਟਤਾ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
           ਵਿਸ਼ਾਲ ਸੰਗਤੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਹਮੇਸ਼ਾ ਹੀ ਹੱਕ ਸੱਚ ਲਈ ਲੜਾਈ ਲੜੀ ਅਤੇ ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਵੀ ਇਸੇ ਪ੍ਰਸੰਗ ਵਿਚ ਹੀ ਫ਼ਤਹਿ ਕੀਤਾ ਗਿਆ।ਇਸ ਮੋਰਚੇ ਵਿਚ ਅੰਗਰੇਜ਼ ਸਰਕਾਰ ਨੇ ਜ਼ੁਲਮਾਂ ਦੀ ਹੱਦ ਪਾਰ ਕਰ ਦਿੱਤੀ ਸੀ, ਪਰ ਸਿੱਖਾਂ ਨੇ ਦ੍ਰਿੜ੍ਹਤਾ ਨਾਲ ਸਬਰ ਨੂੰ ਡੋਲ੍ਹਣ ਨਾ ਦਿੱਤਾ ਅਤੇ ਜਿੱਤ ਪ੍ਰਾਪਤ ਕਰਨ ਤਕ ਸੰਘਰਸ਼ ਜਾਰੀ ਰੱਖਿਆ।ਉਨ੍ਹਾਂ ਕਿਹਾ ਕਿ ਕੌਮ ਦੇ ਇਸ ਸ਼ਾਨਾਂਮੱਤੇ ਇਤਿਹਾਸ ਨੂੰ ਨੌਜੁਆਨੀ ਤੱਕ ਲੈ ਕੇ ਜਾਣ ਦੀ ਲੋੜ ਹੈ, ਤਾਂ ਜੋ ਭਵਿੱਖ ਵਿਚ ਚੁਣੌਤੀਆਂ ਦਾ ਟਾਕਰਾ ਕਰਨ ਲਈ ਅਗਲੀ ਪੀੜ੍ਹੀ ਤਿਆਰ ਹੋ ਸਕੇ।ਉਨ੍ਹਾਂ ਧਰਮ ਪ੍ਰਵਰਤਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਰਤਾਰਾ ਰੋਕਣ ਲਈ ਸਿੱਖਾਂ ਨੂੰ ਆਪਣੇ ਇਤਿਹਾਸ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ। ਇਸ ਸਬੰਧ ਵਿਚ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਇਤਿਹਾਸ ਪ੍ਰੇਰਣਾ ਸਰੋਤ ਹੈ, ਜੋ ਅਨੇਕਾਂ ਤਰ੍ਹਾਂ ਦੇ ਲਾਲਚ ਅਤੇ ਮੁਗਲਾਂ ਦੇ ਜੁਲਮ ਦੀ ਸਿਖਰ ਦੇ ਬਾਵਜੂਦ ਵੀ ਆਪਣੇ ਧਰਮ ਵਿਚ ਪੱਕੇ ਰਹੇ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਿੱਖੀ ਪ੍ਰਚਾਰ ਲਈ ਅੱਗੇ ਆਉਣ ਲਈ ਵੀ ਕਿਹਾ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਸਿੱਖੀ ਪ੍ਰਚਾਰ ਲਈ ਘਰ ਘਰ ਤੱਕ ਪਹੁੰਚ ਕਰਨ ਅਤੇ ਖ਼ਾਸਕਰ ਸੰਵਾਦ ਵਿਧੀ ਅਪਨਾਉਣ ਲਈ ਪ੍ਰੇਰਿਆ।
             ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਵੀਰ ਸਿੰਘ ਲੋਪੋਕੇ, ਅਮਰਪਾਲ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ, ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਬਲਵਿੰਦਰ ਸਿੰਘ ਵੇਈਂਪੂਈਂ, ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਸਵਰਨ ਕੌਰ ਤੇੜਾ, ਬਾਬਾ ਟੇਕ ਸਿੰਘ, ਸਤਵਿੰਦਰ ਸਿੰਘ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸੁਰਜੀਤ ਸਿੰਘ ਤੁਗਲਵਾਲ, ਗੁਰਨਾਮ ਸਿੰਘ ਜੱਸਲ, ਗੁਰਬਚਨ ਸਿੰਘ ਕਰਮੂਵਾਲਾ, ਅਮਰਜੀਤ ਸਿੰਘ ਭਲਾਈਪੁਰ, ਹਰਪਾਲ ਸਿੰਘ ਜੱਲ੍ਹਾ, ਕੁਲਵੰਤ ਸਿੰਘ ਮੰਨਣ, ਬੀਬੀ ਜਸਵੀਰ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਖੁਸ਼ਵਿੰਦਰ ਸਿੰਘ ਭਾਟੀਆ, ਹਰਵਿੰਦਰ ਸਿੰਘ ਖਾਲਸਾ, ਬੀਬੀ ਜੋਗਿੰਦਰ ਕੌਰ, ਗੁਰਿੰਦਰ ਸਿੰਘ ਸ਼ਾਮਪੁਰਾ, ਕੁਲਦੀਪ ਸਿੰਘ ਤੇੜਾ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …