Tuesday, June 6, 2023

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਰਕਾਰੀ ਸਕੂਲ ਕੋਟਾਲਾ ਵਿਖੇ ਕਰਵਾਈ ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ

ਸਮਰਾਲਾ, 8 ਅਗਸਤ (ਇੰਦਰਜੀਤ ਸਿੰਘ ਕੰਗ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਦੀ ਇਕਾਈ ਕੋਹਾੜਾ ਵਲੋਂ ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਾਲਾ ਵਿਖੇ ਤਰਕਸ਼ੀਲ ਚੇਤਨਾ ਪਰਖ-ਪ੍ਰੀਖਿਆ ਕਰਵਾਈ ਗਈ।ਮਾ. ਤਰਲੋਚਨ ਸਮਰਾਲਾ ਅਤੇ ਦੀਪ ਦਿਲਬਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕੋਟਾਲਾ ਸਕੂਲ (ਸੈਂਟਰ) ਦੇ 80 ਦੇ ਕਰੀਬ ਜੂਨੀਅਰ ਅਤੇ ਸੀਨੀਅਰ ਵਰਗ ਦੇ ਮੁੰਡੇ ਕੁੜੀਆਂ ਨੇ ਭਾਗ ਲਿਆ।ਜ਼ਿਕਰਯੋਗ ਹੈ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿਛਲੇ ਕਈ ਸਾਲਾਂ ਤੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਇਹ ਪ੍ਰੀਖਿਆ ਕਰਵਾਈ ਜਾਂਦੀ ਹੈ।ਜਿਸ ਵਿੱਚ ਵਿਦਿਆਰਥੀਆਂ ਵਿਗਿਆਨਕ ਨਜ਼ਰੀਆ ਬਣਾਉਣ ਲਈ ਅਤੇ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪਹਿਲਾਂ ਵਿਗਿਆਨਕ, ਤਰਕਸ਼ੀਲ ਅਤੇ ਸਾਡੇ ਸ਼ਹੀਦਾਂ ਦੇ ਇਤਿਹਾਸ ਨੂੰ ਦਰਸਾਉਂਦੇ ਸਿਲੇਬਸ ਦੀਆਂ ਕਿਤਾਬਾਂ ਬੱਚਿਆਂ ਨੂੰ ਵੰਡ ਦਿੱਤੀਆਂ ਜਾਂਦੀਆਂ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਕਿਤਾਬਾਂ ਵਿਚੋਂ ਹੀ ਛੇਵੀਂ ਤੋਂ ਅੱਠਵੀਂ (ਜੂਨੀਅਰ ਵਰਗ), ਨੌਵੀਂ ਤੋਂ ਬਾਰ੍ਹਵੀਂ (ਸੀਨੀਅਰ ਵਰਗ) ਦੇ ਵਿਦਿਆਰਥੀਆਂ ਦੀ ਪ੍ਰੀਖਿਆ ਲਈ ਜਾਂਦੀ ਹੈ। ਤਰਕਸ਼ੀਲ ਸੁਸਾਇਟੀ ਦੇ ਆਗੂਆਂ ਨੇ ਕੋਟਾਲਾ ਸਕੂਲ ਦੇ ਪ੍ਰਿੰਸੀਪਲ ਗੁਰਜੰਟ ਸਿੰਘ, ਮਨਪ੍ਰੀਤ ਸਿੰਘ (ਸਾਇੰਸ ਅਧਿਆਪਕ), ਸੰਦੀਪ ਪਾਂਡੇ (ਸਾਇੰਸ ਅਧਿਆਪਕ), ਬੱਚਿਆਂ ਨੂੰ ਰਿਫਰੈਸ਼ਮੈਂਟ ਦੇਣ ਲਈ ਸੂਬੇਦਾਰ ਮੁਖਤਿਆਰ ਸਿੰਘ ਕਲੇਰ ਅਤੇ ਮਹਿੰਦਰ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
                  ਇਸ ਪ੍ਰੀਖਿਆ ਕੇਂਦਰ ਵਿੱਚ ਰੁਪਿੰਦਰ ਪਾਲ ਸਿੰਘ ਗਿੱਲ ਜੰਡਿਆਲੀ, ਮਾ. ਆਤਮਾ ਸਿੰਘ ਕੋਟਾਲਾ ਸੰਤੋਖ ਸਿੰਘ ਕੋਟਾਲਾ ਅਤੇ ਮਾ. ਰਣਜੀਤ ਸਿੰਘ ਨੇ ਵੀ ਆਪਣੀ ਡਿਊਟੀ ਬਾਖੂਬੀ ਨਿਭਾਈ।

Check Also

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …