ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵਲੋਂ ਵੱਖ-ਵੱਖ ਗਤੀਵਿਧੀਆਂ ਲਈ ਚੁਣੇ ਗਏ ਪਿੰਡ ਚਵਿੰਡਾ ਦੇਵੀ ਦੇ ਬਾਈਪਾਸ ਰੋਡ ਦੀ ਸਾਫ ਸਫਾਈ ਅਤੇ ਮੁਰੰਮਤ ਦਾ ਕੰਮ ਕੀਤਾ ਗਿਆ।ਪਿਛਲੇ ਕਾਫੀ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਇਹ ਬਾਈਪਾਸ ਰੁੱਖਾਂ ਦੀਆਂ ਟਾਹਣੀਆਂ ਅਤੇ ਝਾੜ ਬੂਟੀਆਂ ਨਾਲ ਭਰ ਗਿਆ ਸੀ।ਜਿਸ ਕਾਰਨ ਆਉਣ ਵਾਲੇ ਮੁਸਾਫਰ ਕਾਫੀ ਵਾਰ ਦੁਰਘਟਨਾ ਗ੍ਰਸਤ ਹੋ ਜਾਂਦੇ ਸਨ। ਇਸ ਸਮੱਸਿਆ ਦਾ ਹੱਲ ਕੱਢਣ ਲਈ ਐਨ.ਐਸ.ਐਸ ਵਲੰਟੀਅਰਾਂ ਨੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਬਾਈਪਾਸ ਦੀ ਸਾਫ-ਸਫਾਈ ਦੀ ਕਮਾਂਡ ਸੰਭਾਲੀ।ਵਲੰਟੀਅਰਾਂ ਨੇ ਬੜੀ ਮਿਹਨਤ ਅਤੇ ਲਗਨ ਨਾਲ ਰੋਡ ਦੀ ਸਾਫ-ਸਫਾਈ ਕੀਤੀ।
ਜਿਸ ਲਈ ਪਿੰਡ ਵਾਸੀਆਂ ਅਤੇ ਐਨ.ਐਸ.ਐਸ ਯੂਨਿਟ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਪ੍ਰਿੰ: ਗੁਰਦੇਵ ਸਿੰਘ ਅਤੇ ਐਨ.ਐਸ.ਐਸ ਵਲੰਟੀਅਰਾਂ ਦਾ ਧੰਨਵਾਦ ਕੀਤਾ।
Check Also
ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ
ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …