Tuesday, April 16, 2024

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪਿੰਡ ਢੱਡਰੀਆਂ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿਡ ਡੇਅ ਮੀਲ ਸ਼ੈਡ ਦਾ ਉਦਘਾਟਨ ਵੀ ਕੀਤਾ

ਸੰਗਰੂਰ, 9 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ਾਮ ਬਲਾਕ ਸੰਗਰੂਰ ਦੇ ਪਿੰਡ ਢੱਡਰੀਆਂ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ ਕੀਤਾ।ਇਹ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈੰ।ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪਿੰਡਾਂ ਦੀ ਸਫਾਈ ਮੁਹਿੰਮ ਅਤੇ ਸਾਫ਼ ਵਾਤਾਵਰਨ ਨੂੰ ਯਕੀਨੀ ਬਣਾਉਣ ਦੀ ਲੜੀ ਤਹਿਤ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੇ ਵਖਰੇਵੇਂ ਅਤੇ ਉਸਦੇ ਸੁਚੱਜੇ ਨਿਪਟਾਰੇ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਜਾਗਰੂਕ ਹੋ ਕੇ ਘਰਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਕਰਕੇ ਇੰਨ੍ਹਾਂ ਕੂੜੇ ਦੇ ਢੇਰਾਂ ਨੂੰ ਇਕੱਠਾ ਕਰਕੇ ਪਿੱਟਸ ਵਿੱਚ ਪਾਉਣ ਅਤੇ ਇਸ ਉਪਰੰਤ ਇਸ ਕੂੜੇ ਨੂੰ ਖਾਦ ਵਿੱਚ ਬਦਲਣ ਦੀ ਵਿਧੀ ਬਾਰੇ ਸੁਚੇਤ ਹੋਣ।ਕੈਬਨਿਟ ਮੰਤਰੀ ਵਲੋਂ ਇਸ ਮੌਕੇ ਕਰੀਬ 10 ਲੱਖ ਰੁਪਏ ਦੀ ਲਾਗਤ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮਿਡ ਡੇਅ ਮੀਲ ਸ਼ੈਡ ਅਤੇ ਚਾਰ ਕਲਾਸ ਰੂਮਾਂ ਦਾ ਵੀ ਉਦਘਾਟਨ ਕੀਤਾ ਗਿਆ।ੳੇੁਨਾਂ ਕਿਹਾ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਲੋਕਾਂ ਦੀਆਂ ਜਰੈੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
                   ਇਸ ਮੌਕੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ, ਬੀ.ਡੀ.ਪੀ.ਓ ਗੁਰਦਰਸ਼ਨ ਸਿੰਘ, ਸਰਪੰਚ ਗੁਰਚਰਨ ਸਿੰਘ, ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …