Thursday, April 25, 2024

ਕਾਲਿਆਂ ਵਾਲਾ ਖੂਹ ‘ਤੇ ਪਹੁੰਚ ਕੇ ਨਿੱਜ਼ਰ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅਜਨਾਲਾ, 14 ਅਗਸਤ (ਪੰਜਾਬ ਪੋਸਟ ਬਿਊਰੋ) – ਅਜ਼ਾਦੀ ਦਿਵਸ ਦੇ ਜਸ਼ਨ ਮਨਾਉਣ ਤੋਂ ਪਹਿਲਾਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਆਪਣੇ ਇਲਾਕੇ ਵਿਚ 1857 ਦੇ ਸ਼ਹੀਦਾਂ ਦੀ ਯਾਦ ਵਿਚ ਬਣੇ ਗੁਰੂਘਰ ਮੱਥਾ ਟੇਕ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਉਨਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਅੱਜ ਆਜ਼ਾਦੀ ਦਾ ਜੋ ਨਿੱਘ ਸਾਨੂੰ ਮਿਲਿਆ ਹੈ, ਉਹ ਇੰਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਹੈ।ਉਨਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਉਸ ਇਲਾਕੇ ਵਿਚੋਂ ਹਾਂ, ਜਿੱਥੇ ਜ਼ੰਗ ਏ ਆਜ਼ਾਦੀ ਦੇ ਪਹਿਲੇ ਅੰਦੋਲਨ ਵਿਚ 282 ਸ਼ਹੀਦਾਂ ਨੇ ਆਪਣੀ ਸ਼ਹਾਦਤ ਦਿੱਤੀ।ਉਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਇਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਈਏ, ਤਾਂ ਕਿ ਉਹ ਦੇਸ਼ ਪ੍ਰੇਮ ਦੀ ਗੁੜਤੀ ਲੈ ਸਕਣ।ਨਿੱਜਰ ਨੇ ਕਿਹਾ ਕਿ ਇਹ ਆਜ਼ਾਦੀ ਇੰਨੀ ਸਸਤੀ ਨਹੀਂ ਮਿਲੀ, ਜਿੰਨੀ ਸਾਡੀਆਂ ਪੀੜ੍ਹੀਆਂ ਸਮਝ ਰਹੀਆਂ ਹਨ।
              ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਇਸ ਮੌਕੇ ਕੈਬਨਿਟ ਮੰਤਰੀ ਨਿੱਜ਼ਰ ਨੂੰ ਤਿਰੰਗਾ ਭੇਟ ਕਰਕੇ ਅੱਜ ਤੋਂ ਜਿਲ੍ਹੇ ਵਿੱਚ ਸ਼ੁਰੂ ਕੀਤੀ ਜਾ ਰਹੀ ਘਰ-ਘਰ ਤਿਰੰਗਾ ਮੁਹਿੰਮ ਦਾ ਅਗਾਜ਼ ਕੀਤਾ।ਉਨਾਂ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ 13 ਤੋਂ 15 ਅਗਸਤ ਤੱਕ ਹਰ ਘਰ ਤਿਰੰਗਾ ਲਹਿਰਾਵੇ ਅਤੇ ਅਸੀਂ ਇਸ ਲਈ ਲਗਭਗ ਹਰ ਘਰ ਦੀ ਪਹੁੰਚ ਵਿਚ ਤਿਰੰਗੇ ਝੰਡੇ ਮੁਹੱਈਆ ਕਰਵਾ ਦਿੱਤੇ ਹਨ।ਕੋਈ ਵੀ ਨਾਗਰਿਕ ਜੋ ਕਿ ਆਪਣੇ ਘਰ ਜਾਂ ਦਫਤਰ ਉਤੇ ਤਿਰੰਗਾ ਲਹਿਰਾਉਣਾ ਚਾਹੇ ਉਹ ਆਪਣੇ ਨੇੜੇ ਪੈਂਦੇ ਸੁਵਿਧਾ ਕੇਂਦਰ, ਸੁਸਾਇਟੀ, ਵੇਰਕਾ ਬੂਥ ਜਾਂ ਕਿਸੇ ਹੋਰ ਸਰਕਾਰੀ ਦਫਤਰ ਤੋਂ ਇਹ ਤਿਰੰਗਾ ਖਰੀਦ ਸਕਦਾ ਹੈ।
              ਇਸ ਮੌਕੇ ਐਸ.ਡੀ.ਐਮ ਅਮਨਪ੍ਰੀਤ ਸਿੰਘ, ਈ.ਓ ਰਣਦੀਪ ਸਿੰਘ, ਡਾ. ਗੁਰਲਾਲ ਸਿੰਘ, ਹਰਪ੍ਰਤਾਪ ਸਿੰਘ ਨਿਜ਼ਰ, ਮਨਿੰਦਰਪਾਲ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰੰਘ ਪ੍ਰਧਾਨ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …