Tuesday, April 16, 2024

ਹਰ ਘਰ ਤਿਰੰਗਾ ਮੁਹਿੰਮ ਨੂੰ ਮਿਲ ਰਿਹਾ ਹੈ ਵੱਡਾ ਹੁੰਗਾਰਾ -ਗਿੱਲ, ਬਨਾਰਸੀ

ਸੰਗਰੂਰ, 14 ਅਗਸਤ (ਜਗਸੀਰ ਲੌਂਗੋਵਾਲ) – ਇਸ ਸਾਲ ਅਸੀਂ ਆਪਣੇ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨ੍ਹਾ ਰਹੇ ਹਾਂ।ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮ੍ਰਿਤ ਮਹਾਉਤਸਵ ਦੇ ਨਾਂ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਇਸ ਦੇ ਨਾਲ ਨਾਲ ਉਨਾਂ ਹਰ ਘਰ ਤਿਰੰਗਾ` ਮੁਹਿੰਮ ਦਾ ਵੀ ਅਗਾਜ਼ ਕੀਤਾ ਹੈ।ਇਸ ਮੁਹਿੰਮ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਆਗੂ ਰਾਕੇਸ਼ ਗਿੱਲ ਅਤੇ ਨਵੀਨ ਸ਼ਰਮਾ ਬਨਾਰਸੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ।ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਨਤਾ ਦੀ ਦੇਸ਼ ਭਗਤੀ ਨੂੰ ਸਮਰਪਿਤ ਹੋਵੇਗੀ, ਕਿਉਂਕਿ ਤਿਰੰਗਾ ਝੰਡਾ ਸਾਡੀ ਆਨ ਅਤੇ ਸ਼ਾਨ ਹੈ।ਉਨ੍ਹਾਂ ਕਿਹਾ ਕਿ ਸਭ ਨੂੰ ਇਸ ਗੱਲ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਤਿੰਰਗੇ ਝੰਡੇ ਦਾ ਸਤਿਕਾਰ ਬਰਕਰਾਰ ਰਹਿਣਾ ਹੈ।ਉਨ੍ਹਾਂ ਦੱਸਿਆ ਕਿ ਉਨਾਂ ਤਿਰੰਗਾ ਮੁਹਿੰਮ ਸਬੰਧੀ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਕਿ ਜੋ ਕਿ ਹਰ ਪਿੰਡ ਅਤੇ ਸ਼ਹਿਰ ਵਿੱਚ ਘਰ-ਘਰ ਜਾ ਕੇ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰੇਗੀ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …