Friday, March 29, 2024

ਕੈਬਨਿਟ ਮੰਤਰੀ ਈ.ਟੀ.ਓ ਨੇ ਹਰ ਘਰ ਤਿਰੰਗਾ` ਮੁਹਿੰਮ ਤਹਿਤ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹਾ ਵਾਸੀਆਂ ਨੂੰ ਵੀ ਤਿਰੰਗਾ ਲਹਿਰਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 14 ਅਗਸਤ (ਸੁਖਬੀਰ ਸਿੰਘ) – ‘ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਨੂੰ ਸਮਰਪਿਤ ਵਿੱਢੀ ਗਈ `ਹਰ ਘਰ ਤਿਰੰਗਾ` ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਘਰ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਆਪੋ-ਆਪਣੇ ਘਰਾਂ ‘ਤੇ ਤਰਿੰਗਾ ਲਹਿਰਾਉਣ ਦੀ ਅਪੀਲ ਕੀਤੀ।
              ਉਨਾਂ ਨੇ ਕਿਹਾ ਕਿ 13 ਤੋਂ 15 ਅਗਸਤ ਤੱਕ `ਹਰ ਘਰ ਤਿਰੰਗਾ` ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਕੌਮੀ ਝੰਡੇ ਵੱਖ-ਵੱਖ ਥਾਵਾਂ ’ਤੇ ਉਪਲਬੱਧ ਕਰਵਾਏ ਜਾ ਚੁੱਕੇ ਹਨ।ਉਨ੍ਹਾਂ ਨੇ ਕਿਹਾ ਕਿ ਹਜ਼ਾਰਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੂੰ ਮਿਲੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਜਾ ਰਹੇ ਹਨ, ਜੋ ਕਿ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ।ਸਾਨੂੰ ਸਾਰਿਆਂ ਨੂੰ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸਿਜ਼ਦਾ ਕਰਦਿਆਂ ਦੇਸ਼ ਦੇ ਆਜ਼ਾਦੀ ਦੇ ਜਸ਼ਨਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਸਮੇਂ ਇਸ ਦਾ ਸਨਮਾਨ ਬਰਕਰਾਰ ਰੱਖਣ ਦੀ ਅਪੀਲ ਵੀ ਕੀਤੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …