Friday, March 29, 2024

ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੇਤਨਪੁਰਾ ਵਿਖੇ ਅੱਜ ਲਗਾਇਆ ਜਾਵੇਗਾ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਬਜ਼ੁਰਗ, ਦਿਵਿਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ 17 ਅਗਸਤ ਤੋਂ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਇਨਾਂ ਕੈਂਪਾਂ ਵਿੱਚ ਲੋੜਵੰਦਾਂ ਦੀ ਖੱਜ਼ੱਲ ਖੁਆਰੀ ਨੂੰ ਖ਼ਤਮ ਕਰਨ ਲਈ ਉਨਾਂ ਦੇ ਘਰਾਂ ਦੇ ਨਜਦੀਕ ਹੀ ਕੈਂਪ ਲਗਾ ਕੇ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
               ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਇਹ ਪੈਨਸ਼ਨ ਕੈਂਪ 17 ਅਗਸਤ ਤੋਂ ਸਤੰਬਰ 2022 ਤੱਕ ਹਰ ਬੁਧਵਾਰ ਲਗਾਏ ਜਾਣਗੇ।ਸੂਦਨ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਹਰ ਬਲਾਕ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋੜਵੰਦਾਂ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾਣਗੇ।ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੇਤਨਪੁਰਾ (ਬਲਾਕ ਹਰਸ਼ਾ ਛੀਨਾ) ਵਿਖੇ ਕੈਂਪ 24 ਅਗਸਤ ਨੂੰ ਲੱਗ ਰਿਹਾ ਹੈ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …