Thursday, March 28, 2024

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ।ਉਪਰੰਤ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਆਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦੇ ਜਾਪ ਉਪਰੰਤ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।
ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤ-ਜੋਤਿ ਗੁਰੂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ ਪਾਵਨ ਗੁਰਬਾਣੀ ਮਨੁੱਖ ਨੂੰ ਅਧਿਆਤਮਿਕਤਾ ਅਤੇ ਮਾਨਵਤਾ ਦਾ ਉਪਦੇਸ਼ ਦ੍ਰਿੜ੍ਹ ਕਰਵਾਉਂਦੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਸੇਧ ਲੈਣ, ਚੰਗੇ ਆਚਰਣ ਨਿਰਮਾਣ ਅਤੇ ਜ਼ਿੰਮੇਵਾਰ ਨਾਗਰਿਕ ਬਨਣ ਲਈ ਪ੍ਰੇਰਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪ੍ਰਾਇਮਰੀ ਵਿੰਗ ਦੁਆਰਾ ਗੁਰਬਾਣੀ ਕੰਠ ੇ ਅਤੇ ਕੀਰਤਨ ਗਾਇਨ ਮੁਕਾਬਲੇ ਵੀ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਸ੍ਰੀਮਤੀ ਗਿੱਲ ਵਲੋਂ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …