Thursday, May 29, 2025
Breaking News

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ ਦੀ ਅਗਵਾਈ ਹੇਠ ਅੱਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਗੱਦੀ ਦਿਵਸ ਮਨਾਇਆ ਗਿਆ।
ਪ੍ਰੋਗਰਾਮ ਦਾ ਮੁੱਖ ਮਨਰੋਥ ਵਿਦਿਆਰਥੀਆਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਬਾਣੀ, ਮਹਾਨ ਕਾਰਜਾਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਸੀ।ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਐਸ.ਐਸ ਛੀਨਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਬਾਣੀ ਅਤੇ ਮਹਾਨ ਕਾਰਜ਼ਾਂ ਬਾਰੇ ਦੱਸਿਆ ਅਤੇ ਉਨਾਂ ਨੂੰ ਬਾਣੀ ਅਤੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਵੀ ਕੀਤਾ।
ਇਸ ਪ੍ਰੋਗਰਾਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪ੍ਰੋ. ਹਰੀ ਸਿੰਘ ਨੇ ਦੱਸਿਆ ਕਿ ਸਕੂਲ ਦਾ ਚੌਥੀ ਜਮਾਤ ਵਿਦਿਆਰਥੀ ਕੀਰਤ ਸਿੰਘ ਜਿਸ ਨੂੰ 18 ਬਾਣੀਆਂ ਕੰਠ ਹਨ, ਨੂੰ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਜਾਵੇਗਾ।ਸਕੂਲ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਹਨਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ‘ਚ ਹਾਜ਼ਰ ਸਨ ।

 

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …