Friday, March 29, 2024

ਖ਼ਾਲਸਾ ਕਾਲਜ ਫਿਜ਼ੀਕਲ ਐਜੂਕੇਸ਼ਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਖੇਲੋ ਇੰਡੀਆ ਅਕੈਡਮੀ ਦੀਆਂ ਖਿਡਾਰਣਾਂ ਨੇ ਮੈਚ ਜਿੱਤਿਆ

ਅੰਮ੍ਰਿਤਸਰ, 29 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਵਿਖੇ ਅੱਜ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ।ਸਪੋਰਟਸ ਅਥਾਰਟੀਆਫ਼ ਇੰਡੀਆ ਦੇ ਨਿਰਦੇਸ਼ਾਂ ’ਤੇ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਅਧੀਨ ਖਾਲਸਾ ਹਾਕੀ ਅਕੈਡਮੀ ਅਤੇ ਖੇਲੋ ਇੰਡੀਆ ਅਕੈਡਮੀ ਦਰਮਿਆਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ ਵਿਖੇ ਮੈਚ ਕਰਵਾਇਆ ਗਿਆ।ਜਿਸ ਵਿਚ ਖੇਲੋ ਇੰਡੀਆ ਅਕੈਡਮੀ ਨੇ 4-1 ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ।ਓਲੰਪੀਅਨ ਹਾਕੀ ਖਿਡਾਰੀ ਬਲਵਿੰਦਰ ਸ਼ੰਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਮੈਚ ਦਾ ਆਗਾਜ਼ ਕਰਵਾਉਂਦਿਆਂ ਖਿਡਾਰਣਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਖਿਡਾਰਣਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪ੍ਰਬੰਧਕਾਂ ਦੁਆਰਾ ਸ਼ੁਰੂ ਕੀਤੀ ਗਈ ਸਿਖਲਾਈ ਦੇ ਬਾਅਦ ਹਾਕੀ ਖਿਡਾਰਣਾਂ ਦੀਆਂ ਟੀਮਾਂ ਵੱਡੇ ਪੱਧਰ ’ਤੇ ਪ੍ਰਸ਼ੰਸਾ ਪ੍ਰਾਪਤ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਰਾਸ਼ਟਰੀ ਖੇਡ ਦਿਵਸ ਦੇ ਸਬੰਧ ’ਚ ਉਕਤ ਦੋਹਾਂ ਦਰਮਿਆਨ ਕਰਵਾਇਆ ਗਿਆ ਮੈਚ ਬਹੁਤ ਹੀ ਦਿਲਚਸਪ ਅਤੇ ਫ਼ਸਵਾਂ ਰਿਹਾ।ਉਨ੍ਹਾਂ ਨੇ ਉਕਤ ਜਿੱਤ ਲਈ ਡਾਇਰੈਕਟਰ ਖੇਡਾਂ ਡਾ. ਕੰਵਲਜੀਤ ਸਿੰਘ, ਕੋਚ ਬਲਦੇਵ ਸਿੰਘ, ਅਮਰਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੜਕੀਆਂ ਦੀਆਂ ਖੇਡਾਂ ਨੂੰ ਉਤਸ਼ਾਹਿਤ ਕਰਨਾ ਸੁਸਾਇਟੀ ਦਾ ਮੁੱਖ ਮਕਸਦ ਹੈ।
ਉਲੰਪੀਅਨ ਸ਼ੰਮੀ ਨੇ ਛੀਨਾ ਦੁਆਰਾ ਅਕਾਦਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਡਾ. ਕੰਵਲਜੀਤ ਸਿੰਘ, ਕੋਚ ਬਲਦੇਵ ਸਿੰਘ, ਅਮਰਜੀਤ ਸਿੰਘ ਦੀ ਦੇਖ ਰੇਖ ’ਚ ਖਿਡਾਰਣਾਂ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ।ਅੱਜ ਦੇ ਮੈਚ ’ਚ ਦੋਵੇਂ ਟੀਮਾਂ ਨੇ ਬਰਾਬਰ ਰਹੀਆਂ ਸਨ, ਉਪਰੰਤ ਪਨੈਲਟੀ ਸਟੋਕ ਕਰਵਾਉਣ ’ਤੇ ਖ਼ਾਲਸਾ ਹਾਕੀ ਅਕੈਡਮੀ ਨੂੰ 4-1 ਦੇ ਫ਼ਰਕ ਨਾਲ ਹਰਾ ਕੇ ‘ਖੇਲੋ ਇੰਡੀਆ ਅਕੈਡਮੀ’ ਨੇ ਜਿੱਤ ਪ੍ਰਾਪਤ ਕੀਤੀ ਹੈ।
ਮੁੱਖ ਮਹਿਮਾਨ ਸ਼ੰਮੀ ਨੇ ਸੁਖਪ੍ਰੀਤ ਕੌਰ ਨੂੰ ‘ਬੈਸਟ ਪਲੇਅਰ’ ਆਉਣ ’ਤੇ ਹਾਕੀ ਕਿੱਟ ਦੇ ਕੇ ਉਸ ਦੀ ਹੌਂਸਲਾ ਅਫ਼ਜ਼ਾਈ ਕੀਤੀ।ਇਸ ਮੌਕੇ ਕੋਚ ਅਮਰਜੀਤ ਸਿੰਘ, ਰਣਕੀਰਤ ਸਿੰਘ, ਪ੍ਰੋ: ਅੰਮ੍ਰਿਤਪ੍ਰੀਤ ਸਿੰਘ ਸਮੇਤ ਹੋਰ ਸਟਾਫ਼ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …