Saturday, March 25, 2023

ਅਕੈਡਮਿਕ ਹਾਈਟਸ ਸਕੂਲ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਸੰਗਰੂਰ, 31 ਅਗਸਤ (ਜਗਸੀਰ ਸਿੰਘ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਗਣੇਸ਼ ਚਤੁਰਥੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਿਸ ਵਿੱਚ ਸੈਕਿੰਡ ਕਲਾਸ ਦੇ ਬੱਚਿਆਂ ਦੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਬੱਚਿਆਂ ਨੇ ਗਣੇਸ਼ ਜੀ ਦੀਆਂ ਤਸਵੀਰਾਂ ਬਣਾ ਕੇ ਆਪਣੀ ਪ੍ਰਤਿਭਾ ਦਿਖਾਈ।ਇਸ ਉਪਰੰਤ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਗਣੇਸ਼ ਚਤੁਰਥੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਚਾਰਟ ਮੇਕਿੰਗ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਪ੍ਰਮਾਤਮਾ ਇਕ ਹੈ, ਇਸ ਲਈ ਸਾਨੂੰ ਰਲ ਕੇ ਸਾਰੇ ਧਰਮਾਂ ਦੇ ਤਿਉਹਾਰ ਮਿਲ ਕੇ ਮਨਾਉਣੇ ਚਾਹੀਦੇ ਹਨ।
ਇਸ ਮੌਕੇ ਸਕੂਲ ਕੋਆਰਡੀਨੇਟਰ ਮਿਸ ਸੁਖਜਿੰਦਰ, ਮਿਸ ਤਜਿੰਦਰ ਅਤੇ ਕਲਾਸ ਟੀਚਰ ਈਸ਼ਾ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ

121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ …