Saturday, March 25, 2023

‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੀ ਥੀਮ ਸਬੰਧੀ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਸੰਪਨ

ਵੱਖੋ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ਵਿੱਚ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੇ ਥੀਮ ਬਾਰੇ ਵੱਖੋ-ਵੱਖ ਥਾਵਾਂ ‘ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਥੀਮ ‘ਤੇ ਲਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ ਸੰਪਨ ਹੋ ਗਈ।ਡੀ.ਏ.ਵੀ ਸਕੂਲ ਪ੍ਰਿੰਸੀਪਲ ਪੱਲਵੀ ਸੇਠੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦ ਕਰਦੇ ਹਨ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸਨ ਅੰਮ੍ਰਿਤਸਰ ਮੁੱਖੀ ਗੁਰਮੀਤ ਸਿੰਘ (ਆਈ.ਆਈ.ਐਸ) ਨੇ ਵੱਖੋ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ“ ‘ਤੇ ਚਿੱਤਰ ਪ੍ਰਦਰਸ਼ਨੀਆਂ ਤੇ ਹੋਰ ਪ੍ਰੋਗਰਾਮਾਂ ਆਮ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੇ ਹਨ।
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਹਨ।
ਤਿਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ 29 ਅਗਸਤ ਨੂੰ ਕੀਤਾ ਗਿਆ ਸੀ, ਜਿਸ ਨੂੰ ਸਹਿਰਵਾਸੀਆਂ ਵਲੋਂ ੂਭਰਵਾਂ ਹੁੰਗਾਰਾ ਦਿੱਤਾ ਗਿਆ।

Check Also

ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ

121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ …