Sunday, June 1, 2025
Breaking News

ਸ਼ੂਟਿੰਗ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਕਰਵਾਏ ਗਏ 67ਵੇਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਸ਼ੂਟਿੰਗ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਸ਼ੂਟਿੰਗ ਮੁਕਾਬਲਿਆਂ ਦੇ ਅੰਡਰ 14, 17 ਅਤੇ 19 (ਲੜਕੇ-ਲੜਕੀਆਂ) ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਜਿਲ੍ਹਾ ਪੱਧਰੀ ਖੇਡਾਂ ਲਈ ਆਪਣੀ ਚੋਣ ਕਰਵਾਈ।ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਖਿਡਾਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸ਼ੂਟਿੰਗ ਕੋਚ ਗਗਨਦੀਪ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਗਗਨਦੀਪ ਸਿੰਘ ਗਿੱਲ ਹਾਜ਼ਰ ਸਨ।

Check Also

ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …