Saturday, April 20, 2024

ਧਾਰਮਿਕ ਸਥਾਨਾਂ ਦੀ ਸੁਰੱਖਿਆ ਤੇ ਭਾਈਚਾਰਕ ਸਾਂਝ ਲਈ ਅਰੰਭੀ ਸਪੈਸ਼ਲ ਸੁਰੱਖਿਆ ਮੁਹਿੰਮ

ਅੰਮ੍ਰਿਤਸਰ, 3 ਸਤੰਬਰ (ਸੁਖਬੀਰ ਸਿੰਘ) – ਮਾਨਯੋਗ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ‘ਤੇ ਧਾਰਮਿਕ ਸਥਾਨਾਂ ਦੀ ਸੁਰਤਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਪੰਜਾਬ ਦੇ ਸਮੂਹ ਪੁਲਿਸ ਕਮਿਸ਼ਨਰੇਟ ਅਤੇ ਜਿਲ੍ਹਿਆਂ ਵਿੱਚ ਸਪੈਸ਼ਲ ਸੁਰੱਖਿਆ ਚੈਕਿੰਗ ਮੁਹਿੰਮ ਚਲਾਈ ਗਈ ਹੈ।ਇਸਦੇ ਤਹਿਤ ਅੱਜ ਡਾ. ਨਰੇਸ਼ ਕੁਮਾਰ ਅਰੋੜਾ ਆਈ.ਪੀ.ਐਸ ਏ.ਡੀ.ਜੀ.ਪੀ ਹਿਊਮਨ ਰਾਈਟਸ ਪੰਜਾਬ ਅਤੇ ਅਰੁਨ ਪਾਲ ਸਿੰਘ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਸਮੇਤ ਸ੍ਰੀ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਡੀ.ਸੀ.ਪੀ ਲਾਅ-ਐਡ-ਆਰਡਰ ਅੰਮ੍ਰਿਤਸਰ ਸ਼ਹਿਰ ਵਿੱਚ ਪੈਦੇ ਧਾਰਮਿਕ ਸਥਾਨਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ ਗਿਆ।ਏ.ਡੀ.ਜੀ.ਪੀ ਹਿਊਮਨ ਰਾਈਟਸ ਪੰਜਾਬ ਵਲੋਂ ਸਬੰਧਤ ਮੁੱਖ ਅਫ਼ਸਰਾਨ ਅਤੇ ਉਹਨਾਂ ਦੇ ਨਿਗਰਾਨ ਅਫ਼ਸਰਾਂ ਨੂੰ ਮੁਨਾਸਿਬ ਹਦਾਇਤਾਂ ਕੀਤੀਆਂ ਗਈਆਂ ਅਤੇ ਧਾਰਮਿਕ ਸਥਾਨਾਂ ਦੇ ਮੁੱਖ ਸੇਵਾਦਾਰਾ ਨਾਲ ਮਿਲ ਕੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।ਉਹਨਾਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਪਰ ਵੱਧ-ਵੱਧ ਤੋਂ ਚੰਗੀ ਕਿਸਮ ਦੇ ਹੋਰ ਸੀ.ਸੀ.ਟੀ.ਵੀ ਕੈਮਰਿਆਂ ਨੂੰ ਸਹੀ ਦਿਸ਼ਾ ਵੱਲ ਲਗਾਇਆ ਜਾਵੇ ਤਾਂ ਜੋ ਹਰ ਆਉਣ-ਜਾਣ ਵਾਲਿਆਂ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਜੇਕਰ ਕਿਸੇ ਸ਼ੱਕੀ ਵਿਅਕਤੀ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।ਧਾਰਮਿਕ ਸਥਾਨਾਂ ਦੇ ਮੁੱਖ ਸੇਵਾਦਾਰਾਂ ਨਾਲ ਇਲਾਕੇ ਦੇ ਹਲਕਾ ਅਫ਼ਸਰ, ਮੁੱਖ ਥਾਣਾ ਅਫਸਰ ਦੇ ਮੋਬਾਇਲ ਨੰਬਰ ਵੀ ਸਾਂਝੇ ਕੀਤੇ ਗਏ।
ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਦੱਸਿਆ ਕਿ ਅੱਜ ਦੇ ਸਪੈਸ਼ਲ ਸੁਰੱਖਿਆ ਅਭਿਆਨ ਦੌਰਾਨ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ‘ਚ ਕਾਨੂੰਨ ਵਿਵੱਸਥਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ 42 ਪੁਆਇੰਟਾਂ ਪਰ ਏ.ਡੀ.ਸੀ.ਪੀ ਰੈਂਕ ਦੇ ਅਫ਼ਸਰਾਂ ਦੀ ਅਗਵਾਈ ਹੇਠ ਏ.ਸੀ.ਪੀ, ਮੁੱਖ ਥਾਣਾ ਅਫ਼ਸਰਾਨ ਸਮੇਤ ਕਰੀਬ 1150 ਪੁਲਿਸ ਜਵਾਨਾਂ ਵਲੋਂ ਸਪੈਸ਼ਲ ਨਾਕਾਬੰਦੀ ਕਰਕੇ ਵਾਹਣਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਕਮਿਸ਼ਨਰੇਟ ਪੁਲਿਸ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਦੇਣ ਤਾਂ ਜੋ ਅਮਨ-ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
ਸ਼ਹਿਰ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਦਿਨ ਤੇ ਰਾਤ ਨੂੰ ਥਾਣੇ ਦੇ ਬੀਟ ਅਫ਼ਸਰਾਂ ਅਤੇ ਪੀ.ਸੀ.ਆਰ ਦੀਆਂ ਟੀਮਾਂ ਵਲੋਂ ਸਮੇਂ-ਸਮੇਂ ‘ਤੇ ਗਸ਼ਤ ਕਰਕੇ ਚੌਕਸੀ ਰੱਖੀ ਜਾ ਰਹੀ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …