ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜੁਰਗ, ਦਿਵਆਂਗ, ਵਿਧਵਾ, ਆਸ਼ਰਿਤ ਵਿਅਕਤੀਆਂ ਦੀ ਭਲਾਈ ਲਈ ਪੈਨਸ਼ਨ ਕੈਂਪ ਲਗਾਏ ਜਾ ਰਹੇ ਹਨ ਇਸੇ ਹੀ ਲੜੀ ਤਹਿਤ 7 ਸਤੰਬਰ ਨੂੰ ਸ਼੍ਰੀ ਜਗਦੀਸ਼ ਸਾਦਨ ਰਘੂਨਾਥ ਮੰਦਰ ਜੰਡਿਆਲਾ ਗੁਰੂ (ਬਲਾਕ ਜੰਡਿਆਲਾ ਗੁਰੂ) ਅਤੇ ਸਰਕਾਰੀ ਇੰਟੀਟਿਊਟ ਆਫ ਟੈਕਸਟਾਈਲਜ ਛੇਹਰਟਾ (ਬਲਾਕ ਅੰਮ੍ਰਿਤਸਰ ਅਰਬਨ 3) ਵਿਖੇ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਲੋਂ ਹਰ ਬਲਾਕ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋੜਵੰਦਾਂ ਦੀ ਭਲਾਈ ਲਈ ਕੈਂਪ ਲਗਾਏ ਜਾਣਗੇ ਤੇ ਇਸ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਕਿਹਾ ਕਿ ਬਲਾਕ ਦੇ ਯੋਗ ਵਿਅਕਤੀ ਆਂਗਣਵਾੜੀ ਵਰਕਰਾ ਨਾਲ ਤਾਲਮੇਲ ਕਰਦੇ ਹੋਏ ਕੈਂਪ ਵਿੱਚ ਲੋੜੀਂਦੇ ਦਸਤਾਵੇਜ ਲੈ ਕੇ ਪਹੁੰਚਣ ਤਾਂ ਜੋ ਉਹਨਾਂ ਦੀ ਪੈਨਸ਼ਨ ਲਗਾਈ ਜਾ ਸਕੇ ਅਤੇ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
Check Also
ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ
121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ …