ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ੋਨ ਅੰਮ੍ਰਿਤਸਰ-2 ਦੀਆਂ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਦੀ ਫੁੱਟਬਾਲ ਟੀਮ ਅੰਡਰ-19 ਪਹਿਲੇ ਸਥਾਨ ’ਤੇ ਰਹੀ।ਜਦ ਕਿ ਵਾਲੀਬਾਲ ਅੰਡਰ-17 ਨੇ ਦੂਜਾ, ਅੰਡਰ-19 ਨੇ ਪਹਿਲਾ ਅਤੇ ਅੰਡਰ-14 ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਖੋ-ਖੋ ਅੰਡਰ-19 ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ।ਪ੍ਰਿੰ: ਨਾਗਪਾਲ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ’ਚ ਵੀ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ
121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ …