ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿੱਚ ਕਰਵਾਏ 67ਵੀਆਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਕਨਵੀਨਰ ਅਮਨਦੀਪ ਸਿੰਘ ਗੰਢੂਆਂ (ਸ.ਸ.ਸ. ਸਕੂਲ ਗੰਢੂਆਂ) ਦੀ ਨਿਗਰਾਨੀ ਹੇਠ ਹੋਏ।ਪੈਰਾਮਾਊਂਟ ਪਬਲਿਕ ਸਕੂਲ ਦੇ ਬੱਚਿਆਂ ਨੇ ਬਾਕਸਿੰਗ ਦੇ ਅੰਡਰ 17 ਮੁਕਾਬਲਿਆਂ ‘ਚ ਮਹਿਕਪ੍ਰੀਤ ਕੌਰ (42-45), ਜਸਪ੍ਰੀਤ ਕੌਰ (45-48), ਐਸ਼ਰੀਨ ਕੌਰ (51-54), ਹਰਸਿਮਰਨ ਕੌਰ (57-60) ਵੇਟ ਕੈਟਾਗਿਰੀ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਜਿਲਾ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਸਰਬਜੀਤ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਬੱਚਿਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਬਾਕਸਿੰਗ ਕੋਚ ਗਗਨਦੀਪ ਗਿੱਲ, ਡੀ.ਪੀ.ਈ ਮੰਗਤ ਰਾਏ, ਗੋਬਿੰਦ ਸ਼ਰਮਾ, ਗੁਰਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
Check Also
ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ
ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …