ਭੀਖੀ, 7 ਸਤੰਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਤੇਪਲਾ (ਹਰਿਆਣਾ) ਵਿਖੇ ਵਿੱਦਿਆ ਭਾਰਤੀ ਉਤਰ ਖੇਤਰ ਪੱਧਰ ਦੇ ਕਬੱਡੀ ਮੁਕਾਬਲੇ ਕਰਵਾਏ ਗਏ।ਸਥਾਨਕ ਸਰਵਹਿੱਤਕਾਰੀ ਸਕੂਲ਼ ਭੀਖੀ ਦੀ ਲੜਕਿਆਂ ਦੀ ਕਬੱਡੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ।ਇਨ੍ਹਾਂ ਮੁਕਾਬਲਿਆਂ ਵਿਚ ਉਤਰ ਖੇਤਰ ਦੇ ਪੰਜ ਰਾਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ।ਭੀਖੀ ਵਿੱਦਿਆ ਮੰਦਰ ਦੀ ਕਬੱਡੀ ਟੀਮ ਨੇ ਜਿੱਤ ਪ੍ਰਾਪਤ ਕਰਕੇ ਰਾਸ਼ਟਰੀ ਪੱਧਰ ‘ਤੇ ਮੱਧ ਪ੍ਰਦੇਸ਼ ਵਿੱਚ ਹੋਣ ਵਾਲੇ ਕਬੱਡੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਰਾਹ ਪੱਧਰਾ ਕਰ ਲਿਆ ਹੈ।ਬੱਚਿਆਂ ਦੀ ਇਸ ਸ਼ਾਨਦਾਰ ਸਫਲਤਾ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਮੁਬਾਰਕਬਾਦ ਦਿੱਤੀ ਅਤੇ ਸਵੇਰ ਦੀ ਪ੍ਰਰਾਥਨਾ ਸਭਾ ਵਿੱਚ ਤਮਗੇ ਦੇ ਕੇ ਸਨਮਾਨਿਤ ਕੀਤਾ।ਪ੍ਰਿੰਸੀਪਲ ਨੇ ਸਰੀਰਕ ਸਿੱਖਿਆ ਅਧਿਆਪਕਾਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …