Wednesday, March 29, 2023

ਪੈਰਾਮਾਊਂਟ ਪਬਲਿਕ ਸਕੂਲ ਨੇ ਵਾਲੀਬਾਲ ਤੇ ਐਥਲੈਟਿਕਸ ਦੇ ਖੇਡ ਮੁਕਾਬਲਿਆਂ ‘ਚ ਜਿੱਤੇ ਗੋਲਡ ਮੈਡਲ

ਸੰਗਰੂਰ, 7 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਕਰਵਾਏ ਗਏ ਪੰਜਾਬ ਖੇਡ ਮੇਲੇ ਬਲਾਕ ਸੁਨਾਮ ਦੇ ਪਿੰਡ ਛਾਹੜ ਦੇ ਸਟੇਡਿਅਮ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ/ਕਲੱਬਾਂ ਤੇ ਪਿੰਡਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਵਾਲੀਬਾਲ ਮੁਕਾਬਲਿਆਂ ਵਿੱਚ ਅੰਡਰ 21 (ਲੜਕਿਆਂ) ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ (ਐਥਲੈਟਿਕਸ) ਅੰਡਰ 11 ਸਾਲ ਗਰੁੱਪ ਵਿੱਚ ਅਰਮਾਨਦੀਪ ਕੌਰ ਨੇ 100 ਮੀਟਰ, 200 ਮੀਟਰ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਜਿਲ੍ਹਾ ਪੱਧਰੀ ਖੇਡਾਂ ਲਈ ਆਪਣੀ ਚੋਣ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਵਲੋਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਕੋਚ ਮਨਪ੍ਰੀਤ ਸਿੰਘ (ਵਾਲੀਬਾਲ), ਗਗਨਦੀਪ ਸਿੰਘ, ਗੋਬਿੰਦ ਸਿੰਘ ਅਤੇ ਡੀ.ਪੀ.ਈ ਮੰਗਤ ਰਾਏ ਹਾਜ਼ਰ ਸਨ।

Check Also

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …