Wednesday, March 29, 2023

ਨਗਰ ਨਿਗਮ ਵਲੋਂ ਇੰਟਰਨੈਸ਼ਨਲ ਡੇਅ ਆਫ਼ ਕਲੀਨ ਏਅਰ ਫਾਰ ਬਲਿਊ ਸਕਾਈਜ਼ ਵਿਸ਼ੇ ‘ਤੇ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਇੰਟਰਨੈਸ਼ਨਲ ਡੇਅ ਆਫ਼ ਕਲੀਨ ਏਅਰ ਫਾਰ ਬਲਿਊ ਸਕਾਈਜ਼ ਵਿਸ਼ੇ ‘ਤੇ ਜਿਲ੍ਹਾ ਪੱਧਰੀ ਸਮਾਗਮ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਸਮਾਗਮ ਹਵਾ ਦੀ ਗੁਣਵੱਤਾ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਤੇ ਵਿਚਾਰ-ਵਟਾਂਦਰਾ ਕਰਨ ਲਈ ਆਯੋਜਿਤ ਕੀਤਾ ਗਿਆ ਸੀ।ਜਿਸ ਵਿਚ ਸ਼ਹਿਰ ਦੀਆਂ ਪ੍ਰਮੁੱਖ ਐਨ.ਜੀ.ਓ, ਸਮਾਜ ਸੇਵੀ ਸੰਸਥਾਵਾਂ, ਯੂਨੀਵਰਸਿਟੀ ਅਤੇ ਕਾਲਜ਼ਾਂ ਦੇ ਵਿਦਿਆਰਥੀ ਆਦਿ ਸ਼ਾਮਲ ਹੋਏ।ਇਸ ਤੋਂ ਇਲਾਵਾ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਨਿਗਰਾਨ ਇੰਜੀਨੀਅਰ ਦਪਿੰਦਰ ਸੰਧੂ, ਕਾਰਜਕਾਰੀ ਇੰਜੀਨੀਅਰ ਐਸ.ਐਸ ਮੱਲ੍ਹੀ, ਭਲਿੰਦਰ ਸਿੰਘ, ਨਗਰ ਨਿਗਮ ਦੇ ਐਸ.ਡੀ.ਓ, ਜੇ.ਈਜ਼ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ਦੇ ਨੁਮਾਇੰਦਿਆਂ, ਯੂਨੀਵਰਸਿਟੀ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਵਲੋਂ ਹਵਾ ਦੀ ਗੁਣਵੱਤਾ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ।
ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵਲੋਂ ਹਮੇਸ਼ਾਂ ਹੀ ਸ਼ਹਿਰ ਵਿਚ ਵੱਧ ਰਹੇ ਪ੍ਰਦੂਸ਼ਨ ਦੀ ਰੋਕਥਾਮ ਅਤੇ ਹਵਾ ਦੀ ਗੁਣਵੱਤਾ ਨੂੰ ਵਧਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਯਕੀਨ ਦੁਆਇਆ ਕਿ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਵਲੋਂ ਡੈਡੀਕੇਟਿਡ ਫੰਡ ਵੀ ਮੁਹੱਈਆ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਵਰਤੋਂ ਸਿਰਫ਼ ਤੇ ਸਿਰਫ਼ ਵਾਤਾਵਾਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਕੰਮ ਲਈ ਹੀ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਹਿਲਾਂ ਹੀ ਪ੍ਰਦੂਸ਼ਨ ਦੀ ਰੋਕਥਾਮ ਲਈ ਡੀਜ਼ਲ ਅਤੇ ਪੈਟਰੋਲ ਗੱਡੀਆਂ ਦੀ ਥਾਂ ਤੇ ਇਲੈਕਟ੍ਰੀਕਲ ਵਹੀਕਲਜ਼ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿਚ ਦੇਸ਼ ਵਿੱਚ ਪ੍ਰਦੂਸ਼ਨ ਆਪਣੇ ਨਿਮਨ ਪੱਧਰ ‘ਤੇ ਆ ਜਾਵੇਗਾ।ਉਹਨਾਂ ਕਿਹਾ ਕਿ ਪ੍ਰਦੂਸ਼ਨ ਦੀ ਰੋਕਥਾਮ, ਵਾਤਾਵਰਨ ਦੀ ਸਾਫ਼-ਸਫਾਈ ਅਤੇ ਸ਼ਹਿਰ ਨੂੰ ਹਰਾ-ਭਰਾ ਰੱਖਣ ਲਈ ਸਾਰੇ ਸ਼ਹਿਰ ਵਾਸੀਆਂ ਨੂੰ ਇਕਜੁੱਟ ਹੋ ਕੇ ਨਗਰ ਨਿਗਮ ਨੂੰ ਸਹਿਯੋਗ ਦੇਣਾ ਚਾਹੀਦਾ ਹੈ।ਉਹ ਦਿਨ ਦੂਰ ਨਹੀਂ ਜਦੋਂ ਅਸੀਂ ਸਾਰੇ ਇਸ ਪਵਿੱਤਰ ਗੁਰੂ ਨਗਰੀ ਦੀ ਸੇਵਾ ਕਰਦੇ ਹੋਏ ਇਸ ਸ਼੍ਰੋਮਣੀ ਸ਼ਹਿਰ ਨੂੰ ਪ੍ਰਦੂਸ਼ਨ ਰਹਿਤ ਅਤੇ ਸਾਫ਼-ਸਫਾਈ ਦੇ ਸਬੰਧ ਵਿਸ਼ਵ ਦੇ ਪਹਿਲੇ ਨੰਬਰ ਦੇ ਸ਼ਹਿਰਾਂ ਵਿੱਚ ਲੈ ਕੇ ਆਵਾਂਗੇ।

Check Also

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …