Sunday, April 2, 2023

ਸਰਕਾਰੀ ਸੀਨੀ: ਸੈਕੰ: ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ‘ਚ ਪੁੱਜੇ ਹਲਕਾ ਵਿਧਾਇਕ

ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕਰਵਾਇਆ ਗਿਆ।ਜਿਸ ਵਿੱਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਅਧਿਆਪਕਾਂ ਪ੍ਰਤੀ ਉਹਨਾਂ ਦੇ ਵਿਚਾਰ ਜਾਣੇ।ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਆਏ ਵਿਸ਼ੇਸ਼ ਮਹਿਮਾਨਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ।ਸਟਾਫ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪ੍ਰੀਖਿਆ ਦੌਰਾਨ ਦਿਖਾਈ ਕਾਰਗੁਜ਼ਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵਲੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।ਪ੍ਰਿੰਸੀਪਲ ਨੇ ਹਲਕਾ ਵਿਧਾਇਕ ਜਗਤਾਰ ਸਿੰਘ ਨੂੰ ਸਕੂਲ ਦੀ ਵਧੀਆ ਕਾਰਗੁਜ਼ਾਰੀ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ।ਹਲਕਾ ਵਿਧਾਇਕ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਹਲਕੇ ਸਕੂਲਾਂ ਦੀ ਹਾਲਤ ਸੁਧਾਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।

Check Also

ਪ੍ਰਿੰ. ਫਤਹਿਪੁਰੀ ਦੀ ਪੁਸਤਕ ‘ਗੁੱਝੇ ਮਨੁੱਖ’ ’ਤੇ ਵਿਚਾਰ ਚਰਚਾ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਚਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ …