Thursday, April 18, 2024

‘ਖੇਡਾਂ ਵਤਨ ਪੰਜਾਬ ਦੀਆਂ’ਲਈ ਜ਼ਿਲਾ ਪੱਧਰੀ ਪ੍ਰਬੰਧ ਲਈ ਡੀ.ਸੀ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਸੰਗਰੂਰ, 9 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬਲਾਕ ਪੱਧਰ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਹੁਣ ਇਹ ਖੇਡਾਂ ਜ਼ਿਲਾ ਪੱਧਰ ’ਤੇ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਸੰਗਰੂਰ ’ਚ ਜ਼ਿਲਾ ਪੱਧਰ ’ਤੇ ‘ਖੇਡਾਂ ਵਤਨ ਪੰਜਾਬ ਦੀਆਂ’ 15 ਸਤੰਬਰ ਤੋਂ ਸ਼ੁਰੂ ਹੋ ਕੇ 22 ਸਤੰਬਰ ਤੱਕ ਚੱਲਣਗੀਆਂ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਜ਼ਿਲਾ ਪੱਧਰੀ ਖੇਡਾਂ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਡ ਵਿਭਾਗ ਦੇ ਨਾਲ-ਨਾਲ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਐਥਲੈਟਿਕਸ, ਰੋਲਰ ਸਕੈਟਿੰਗ, ਜੂਡੋ, ਬੈਡਮਿੰਟਨ, ਬਾਸਕਿਟਬਾਲ, ਗੱਤਕਾ, ਕਿੱੱਕ ਬਾਕਸਿੰਗ, ਕੁਸ਼ਤੀ ਅਤੇ ਟੇਬਲ ਟੇਨਿਸ ਦੇ ਮੁਕਾਬਲੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ’ਚ ਕਰਵਾਏ ਜਾਣਗੇ।ਉਨਾਂ ਦੱਸਿਆ ਕਿ ਨੈਸ਼ਨਲ ਸਟਾਇਲ ਕਬੱਡੀ, ਨੈਟਬਾਲ, ਫ਼ੁੱਟਬਾਲ ਤੇ ਖੋਹ-ਖੋਹ ਦੇ ਮੁਕਾਬਲੇ ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ’ਚ ਅਤੇ ਹੈਂਡਬਾਲ, ਬਾਕਸਿੰਗ ਤੇ ਵਾਲੀਬਾਲ ਦੇ ਮੁਕਾਬਲੇ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਹੋਣਗੇ।ਉਨਾਂ ਦੱਸਿਆ ਕਿ ਹਾਕੀ ਅਤੇ ਤੈਰਾਕੀ ਦੇ ਮੁਕਾਬਲੇ ਜੀ.ਜੀ.ਐਸ ਸਕੂਲ ਸੰਗਰਰ ’ਚ ਅਤੇ ਸਾਫ਼ਟਬਾਲ ਦੇ ਮੁਕਾਬਲੇ ਹੌਲੀ ਹਾਰਟ ਕਾਨਵੈਂਟ ਸਕੂਲ ਸੰਗਰੂਰ ’ਚ ਅਤੇ ਲਾਅਨ ਟੈਨਿਸ ਦੇ ਮੈਚ ਰਣਬੀਰ ਕਲੱਬ ’ਚ ਕਰਵਾਏ ਜਾਣਗੇ।ਉਨਾਂ ਕਿਹਾ ਕਿ ਸਰਕਲ ਸਟਾਇਲ ਕਬੱਡੀ ਦੇ ਮੈਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਅਤੇ ਵੇਟ ਲਿਫ਼ਟਿੰਗ ਤੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਹੋਣਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਖੇਡਾਂ ਦੇ ਨਾਲ-ਨਾਲ ਖਿਡਾਰੀਆਂ ਦੀ ਲੋੜ ਮੁਤਾਬਕ ਹਰ ਸਹੂਲਤ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਖੇਡਾਂ ਵਾਲੇ ਹਰ ਸਥਾਨ ’ਤੇ ਮੈਡੀਕਲ ਸਹੂਲਤਾਂ, ਸੁਰੱਖਿਆ ਦਾ ਪ੍ਰਬੰਧ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਆਰਜ਼ੀ ਪਾਖਾਨੇ ਅਤੇ ਬਾਥਰੂਮ ਦਾ ਪ੍ਰਬੰਧ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ ਵਿਨੀਤ ਕੁਮਾਰ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਹਾਇਕ ਕਮਿਸ਼ਨਰ (ਯੈ.ਟੀ) ਨਿਤੇਸ਼ ਕੁਮਾਰ ਜੈਨ, ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …