Saturday, April 20, 2024

ਪੰਜਾਬੀ ਭਾਸ਼ਾ ‘ਚ ਇੰਜੀ. ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਕਰਨ ਹਿਤ ਤੀਜ਼ੀ ਪੰਜ-ਰੋਜ਼ਾ ਵਰਕਸ਼ਾਪ ਆਰੰਭ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਨਵੀਂ ਦਿੱਲੀ ਦਾ ਸਾਂਝਾਂ ਉਪਰਾਲਾ

ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅੱਜ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਗਿਆ।ਇਹ ਵਰਕਸ਼ਾਪ 10 ਸਤੰਬਰ 2022 ਤੋਂ ਸ਼ੁਰੂ ਹੋ ਕੇ 14 ਸਤੰਬਰ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਮੇਟੀ ਰੂਮ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗੀ।ਇਸ ਦੇ ਉਦਘਾਟਨੀ ਸੈਸ਼ਨ ਵਿੱਚ ਡਾ. ਰਵਿੰਦਰ ਸਿੰਘ ਸਾਹਨੀ, ਡੀਨ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਫ਼ੈਕਲਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ, ਨਵੀਂ ਦਿੱਲੀ ਤੋਂ ਅਸ਼ੋਕ ਸਿਲਵਟਕਰ ਅਸਿਸਟੈਂਟ ਡਾਇਰੈਕਟਰ ਅਤੇ ਸ਼ੈਲੇਂਦਰ ਸਿੰਘ ਸਾਈਂਟੇਫਿ਼ਿਕ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਡਾ. ਰਵਿੰਦਰ ਸਿੰਘ ਸਾਹਨੀ ਨੇ ਆਪਣੇ ਭਾਸ਼ਣ ਦੌਰਾਨ ਭਾਰਤ ਦੀ ਉਭਰ ਰਹੀ ਮਜ਼ਬੂਤ ਆਰਥਿਕਤਾ ਦੇ ਪੱਖ `ਤੇ ਚਾਨਣਾ ਪਾਇਆ।ਉਨ੍ਹਾਂ ਕਿਹਾ ਵਰਤਮਾਨ ਸਮੇਂ ਭਾਰਤ ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ `ਤੇ ਸਾਕਾਰਾਤਮਕ ਦਿਸ਼ਾ ਵਿੱਚ ਉਭਰ ਰਿਹਾ ਹੈ।ਇਸ ਲਈ ਇਸ ਵਿਕਸਤ ਹੋ ਰਹੇ ਗਿਆਨ ਨੂੰ ਲੋਕ ਭਾਸ਼ਾ ਰਾਹੀਂ ਸੰਚਾਰਿਤ ਕਰਦਿਆਂ ਸਥਾਨਿਕਤਾ ਨਾਲ ਜੋੜਨਾ ਅਨਿਵਾਰੀ ਹੈ।ਵਰਕਸ਼ਾਪ ਦੇ ਕੋਆਰਡੀਨੇਟਰ ਪੰਜਾਬੀ ਅਧਿਐਨ ਸਕੂਲ ਮੁਖੀ ਡਾ. ਮਨਜਿੰਦਰ ਸਿੰਘ ਨੇ ਵਰਕਸ਼ਾਪ ਵਿੱਚ ਪਹੁੰਚੇ ਮਾਹਿਰ ਵਿਦਵਾਨਾਂ ਦਾ ਸੁਆਗਤ ਕੀਤਾ ਅਤੇ ਇਸ ਵਿਸ਼ੇ ਸਬੰਧੀ ਯੂਨੀਵਰਸਿਟੀ ਵਿੱਚ ਪਹਿਲਾਂ ਹੋ ਚੁੱਕੀਆਂ ਵਰਕਸ਼ਾਪਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਦਾ ਯੋਜਨਾਬੱਧ ਵਿਕਾਸ ਕਰਨਾ ਯੂਨੀਵਰਸਿਟੀ ਦੇ ਪ੍ਰਮੁੱਖ ਉਦੇਸ਼ਾਂ ਵਿਚੋਂ ਇਕ ਹੈ।ਵਿਗਿਆਨ ਅਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਦੇ ਅਸਿਸਟੈਂਟ ਡਾਇਰੈਕਟਰ ਅਸ਼ੋਕ ਸਿਲਵਟਕਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਵਿਗਿਆਨ ਅਤੇ ਤਕਨਾਲੋਜੀ ਨਾਲ ਸਬੰਧਤ ਵਿਸ਼ਿਆਂ ਦੀ ਉਚ ਵਿੱਦਿਆ ਭਾਰਤੀ ਭਾਸ਼ਾਵਾਂ ਵਿਚ ਪ੍ਰਦਾਨ ਕਰਨ ਹਿਤ ਸਰੋਤ ਸਮੱਗਰੀ ਦਾ ਨਿਰਮਾਣ ਕਰਨਾ ਸੀ.ਐਸ.ਟੀ.ਟੀ ਦਾ ਮੁੱਖ ਉਦੇਸ਼ ਹੈ।ਇਸੇ ਉਦੇਸ਼ ਦੀ ਪੂਰਤੀ ਹਿਤ ਇਹ ਵਰਕਸ਼ਾਪ ਆਯੋਜਿਤ ਕੀਤੀ ਗਈ ਹੈ।ਵਰਕਸ਼ਾਪ ਦੇ ਕੋ-ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ, ਅਸਿਸਟੈਂਟ ਪ੍ਰੋਫ਼ੈਸਰ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਉਪਰੋਕਤ ਵਿਸ਼ੇ ਸਬੰਧੀ ਆਯੋਜਿਤ ਕੀਤੀ ਜਾਣ ਵਾਲੀ ਇਹ ਤੀਜੀ ਵਰਕਸ਼ਾਪ ਹੈ।ਪਹਿਲੀ ਵਰਕਸ਼ਾਪ ਵਿੱਚ ਇੰਜੀਨੀਅਰਿੰਗ ਵਿਸ਼ੇ ਦੇ 5000 ਤਕਨੀਕੀ ਸ਼ਬਦ, ਦੂਜੀ ਵਰਕਸ਼ਾਪ ਵਿੱਚ 7000 ਅਤੇ ਇਸ ਤੀਜ਼ੀ ਵਰਕਸ਼ਾਪ ਵਿੱਚ 10000 ਤਕਨੀਕੀ ਸ਼ਬਦਾਂ ਦੇ ਪੰਜਾਬੀ ਵਿਚ ਨਿਰਮਾਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਡਾ. ਰਵਿੰਦਰ ਕੁਮਾਰ ਨੇ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਵਿੱਚ ਪਹੁੰਚੀਆਂ ਵੱਖ-ਵੱਖ ਸ਼ਖਸੀਅਤਾਂ ਦਾ ਧੰਨਵਾਦ ਕੀਤਾ।ਵਰਕਸ਼ਾਪ ਦੇ ਉਦਘਾਟਨੀ ਸਮਾਗਮ ਦਾ ਮੰਚ-ਸੰਚਾਲਨ ਡਾ. ਹਰਿੰਦਰ ਕਰ ਸੋਹਲ ਦੁਆਰਾ ਕੀਤਾ ਗਿਆ।
ਇਸ ਮੌਕੇ ਡਾ. ਰਾਜਵਿੰਦਰ ਸਿੰਘ (ਪੰਜਾਬੀ ਯੂਨੀਵਰਸਿਟੀ ਪਟਿਆਲਾ), ਡਾ. ਜ਼ਮੀਰਪਾਲ ਕੌਰ (ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ), ਡਾ. ਰਮਿੰਦਰ ਕੌਰ, ਡਾ. ਮੇਘਾ ਸਲਵਾਨ, ਡਾ. ਕੰਵਲਦੀਪ ਕੌਰ, ਡਾ. ਕੰਵਲਜੀਤ ਕੌਰ ਅਤੇ ਡਾ. ਗੁਰਪ੍ਰੀਤ ਸਿੰਘ ਬੁੱਟਰ ਤੋਂ ਇਲਾਵਾ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚੋਂ ਪੰਜਾਬੀ ਭਾਸ਼ਾ ਅਤੇ ਇੰਜੀਨੀਅਰਿੰਗ ਦੇ ਮਾਹਿਰ ਵਿਦਵਾਨ ਹਾਜ਼ਰ ਸਨ।
,

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …