ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਨਵੀਂ ਪੀੜ੍ਹੀ ਨੂੰ ਨਵੀ ਦਿਸ਼ਾ ਪ੍ਰਦਾਨ ਕਰਨ ਅਤੇ ਸਭਿਆਚਾਰ ਤੇ ਵਿਰਸੇ ਨਾਲ ਜੋੜਨ ਨੂੰ ਲੈ ਕੇ ਰਾਜਪਾਲ ਸੁਲਤਾਨ ਫਿਲਮ ਪ੍ਰੋਡਕਸ਼ਨ ਵਲੋਂ ਅੰਮ੍ਰਿਤਸਰ ਦੇ ਵਿਰਸਾ ਵਿਹਾਰ ਵਿਖੇ ਬੱਚਿਆਂ ਦਾ ਸ਼ੋਅ ਕਰਵਾਇਆ ਗਿਆ, ਜਿਸ ਵਿਚ ਬਚਿਆਂ ਨੇ ਆਪਣੀ ਕਲਾ ਨਾਲ ਹਾਜ਼ਰੀਨ ਦਾ ਮਨ ਮੋਹਿਆ। ਮੁੱਖ ਮਹਿਮਾਨ ਵਜੋਂ ਪਹੁੰਚੇ ਹਿਮਾਂਸ਼ੀ ਪ੍ਰੋਡੇਕਸ਼ਨ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਭਾਟੀਆ ਨੂੰ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਪੰਜਾਬ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਨਵਨੀਤ ਦੁੱਗਲ ਅਤੇ ਅੰਮ੍ਰਿਤਸਰ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਭਾਟੀਆ ਵਲੋਂ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਸੰਦੀਪ ਭਾਟੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸ਼ੋਅ ਨਾਲ ਬੱਚਿਆਂ ਨੂੰ ਆਪਣੀ ਕਲਾ ਦੇ ਪ੍ਰਦਰਸ਼ਨ ਦਾ ਮੌਕਾ ਮਿਲਿਆ ਹੈ।ਅਜਿਹੇ ਉਪਰਾਲੇ ਅੱਗੇ ਵੀ ਹੁੰਦੇ ਰਹਿਣੇ ਚਾਹੀਦੇ ਹਨ।
ਇਸ ਮੌਕੇ ਰਾਜਨ ਸ਼ਰਮਾ, ਮਿੰਟੂ ਪਾਹਵਾ ਰਾਜਪਾਲ ਸੁਲਤਾਨ, ਵਨੀਤ ਸ਼ਰੀਨ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …