ਅੰਮ੍ਰਿਤਸਰ, 12 ਸਤੰਬਰ ( ਖੁਰਮਣੀਆਂ) – ਖਾਲਸਾ ਕਾਲਜ ਵਿਖੇ ਫੂਡ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਆਰਟ ਆਫ਼ ਬੇਕਿੰਗ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਜੀ.ਐਸ ਇੰਟਰਨੈਨਲ ਪਬਲਿਕ ਸਕੂਲ (ਸੀ.ਬੀ.ਐਸ.ਸੀ) ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਵਿਭਾਗ ਦੇ ਮੁਖੀ ਡਾ. ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਫੂਡ ਸਾਇੰਸ ਅਤੇ ਟੈਕਨਾਲੋਜੀ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਡਾ. ਗੁਰਸ਼ਰਨ ਕੌਰ, ਡਾ. ਸੰਦੀਪ ਸਿੰਘ ਅਤੇ ਹੋਰ ਫੂਡ ਸਾਇੰਸ ਵਿਭਾਗ ਦੇ ਅਧਿਆਪਕਾਂ ਨੇ ਇਸ ਸੈਮੀਨਾਰ ’ਚ ਭਾਗ ਲੈ ਕੇ ਬੱਚਿਆਂ ਨੂੰ ਵੱਖ-ਵੱਖ ਫੂਡ ਸਾਇੰਸ ਨਾਲ ਸਬੰਧਿਤ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਪ੍ਰੈਕਟੀਕਲ ਵੀ ਕੀਤਾ ਗਿਆ।ਪ੍ਰਿੰ: ਡਾ. ਮਹਿਲ ਸਿੰਘ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।ਡਾ. ਮਨਬੀਰ ਸਿੰਘ ਨੇ ਵਿਦਿਆਰਥੀਆਂ ਨਾਲ ਸਾਂਝ ਪਾਉਂਦੇ ਉਨ੍ਹਾਂ ਨੂੰ ਸੰਬੋਧਨ ਕੀਤਾ ਅਤੇ ਨਾਲ ਆਏ ਸਕੂਲ ਪ੍ਰਿੰਸੀਪਲ ਸ੍ਰੀਮਤੀ ਭਗਵੰਤ ਕੌਰ ਦਾ ਸਵਾਗਤ ਕੀਤਾ।
Check Also
ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ
ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …