Wednesday, March 29, 2023

ਡਾ. ਨਿੱਝਰ ਨੇ ਅੰਮ੍ਰਿਤਸਰ ਚ ਕਰਵਾਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ‘ਪੰਜਾਬ ਸਰਕਾਰ ਰਾਜ ਖੇਡਾਂ ਵਿੱਚ ਰਵਾਇਤੀ ਸਰਦਾਰੀ ਨੂੰ ਬਰਕਰਾਰ ਕਰਨ ਲਈ ਕੰਮ ਕਰ ਰਹੀ ਹੈ ਅਤੇ ਜਿਸ ਤਰਾਂ ਸਾਡੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਉਤਸ਼ਾਹ ਵਿਖਾਇਆ ਹੈ, ਉਸ ਨਾਲ ਇਹ ਆਸ ਬੱਝ ਗਈ ਹੈ ਕਿ ਪੰਜਾਬ ਖੇਡਾਂ ਦੇ ਖੇਤਰ ਵਿਚ ਪਹਿਲਾਂ ਵਾਂਗ ਫਿਰ ਦੇਸ਼ ਦੀ ਅਗਵਾਈ ਛੇਤੀ ਹੀ ਕਰੇਗਾ।’ ਉਕਤ ਸਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਖਾਲਸਾ ਸਕੂਲ ਵਿਚ ਖੇਡਾਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ ਕਰਨ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਕੀਤਾ।ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੰਜਾਬ ਵਿਚ ਖਿਡਾਰੀਆਂ ਦੀ ਨਵੀਂ ਪੀੜ੍ਹੀ ਪੈਦਾ ਨਹੀਂ ਹੋ ਸਕੀ, ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿਚੋਂ ਵੱਖ-ਵੱਖ ਖੇਡਾਂ ਲਈ ਹੁਨਰ ਤਲਾਸ਼ਣ ਲਈ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਖੇਡ ਮੁਕਾਬਲੇ ਵੀ ਇਸੇ ਕੜੀ ਦਾ ਹਿੱਸਾ ਹਨ।ਉਨਾਂ ਕਿਹਾ ਕਿ ਇੰਨਾ ਖੇਡਾਂ ਵਿਚ 14 ਤੋਂ 40 ਸਾਲ ਤੱਕ ਦੇ ਬੱਚਿਆਂ ਅਤੇ ਜਵਾਨਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਜੋ ਕਿ ਜੋ ਕਿ ਚੰਗੀ ਦਿਨਾਂ ਦੀ ਨਿਸ਼ਾਨੀ ਹਨ।
ਡਾ. ਨਿੱਝਰ ਨੇ ਇਸ ਮੌਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਗੱਤਕਾ, ਹਾਕੀ ਅਤੇ ਵਾਲੀਬਾਲ ਦੇ ਮੈਚਾਂ ਦੀ ਸ਼ੁਰੂਆਤ ਕਰਵਾਈ।ਉਨਾਂ ਦੱਸਿਆ ਕਿ ਜੇਤੂ ਬੱਚਿਆਂ ਨੂੰ ਸਰਕਾਰ ਵੱਲੋਂ 6 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ ਹਰਪ੍ਰੀਤ ਸਿੰਘ, ਪ੍ਰਿੰਸੀਪਲ ਮਹਿਲ ਸਿੰਘ, ਜਿਲ੍ਹਾ ਖੇਡ ਅਧਿਕਾਰੀ ਜਸਜੀਤ ਕੌਰ, ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ, ਕੋਚ ਨੀਤੂ ਬਾਲਾ, ਦਲਜੀਤ ਸਿੰਘ, ਜਸਵੰਤ ਸਿੰਘ, ਸਿਮਰਨਜੀਤ ਸਿੰਘ, ਮੈਡਮ ਨੇਹਾ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ

ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …