ਅੰਮ੍ਰਿਤਸਰ, 13 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਦੱਖਣੀ ਹਲਕੇ ‘ਚ ਦਰਸ਼ਨ ਐਵੀਨਿਊ ਸੁਲਤਾਨਵਿੰਡ ਤੋਂ ਗੁਰਦੁਆਰਾ ਦਬੁਰਜੀ ਤੱਕ ਬਣਨ ਵਾਲੀ ਸੜਕ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ। ਡਾ: ਨਿੱਝਰ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਇਸ ਸੜਕ ਦੇ ਨਾ ਬਣਨ ਨਾਲ ਲੋਕ ਕਾਫੀ ਪ੍ਰੇਸ਼ਾਨ ਸਨ।ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਨੇ ਸੁਲਤਾਨਵਿੰਡ ਖੇਤਰ ਦੀ ਸਾਰ ਨਹੀਂ ਲਈ।ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।ਇਸ ਸੜਕ ਦੇ ਨਾਲ ਨਾਲ ਲੋਕਾਂ ਦੇ ਬੈਠਣ ਲਈ ਬੈਂਚ ਵੀ ਲਗਾਏ ਜਾਣਗੇ।
ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਸੰਦੀਪ ਸਿੰਘ, ਮਨਜੀਤ ਸਿੰਘ, ਜਸਪਾਲ ਭੁੱਲਰ, ਮਨਿੰਦਰਪਾਲ ਸਿੰਘ, ਨਵਨੀਤ ਸ਼ਰਮਾ, ਡੀ.ਐਸ.ਪੀ ਅਸ਼ੋਕ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵਿਖੇ ਭਗਤ ਸਿੰਘ ਦਾ ਸ਼ਹੀਦੀ ਦਿਨ ਮਨਾਇਆ ਗਿਆ
121 ਦੇਸ਼ ਭਗਤਾਂ ’ਚੋਂ 93 ਸਿੱਖਾਂ ਨੇ ਚੁੰਮੇ ਫਾਂਸੀ ਦੇ ਰੱਸੇ – ਡਾ. ਜਸਪਾਲ ਸਿੰਘ …